Proverbs 3:3
ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ।
Proverbs 3:3 in Other Translations
King James Version (KJV)
Let not mercy and truth forsake thee: bind them about thy neck; write them upon the table of thine heart:
American Standard Version (ASV)
Let not kindness and truth forsake thee: Bind them about thy neck; Write them upon the tablet of thy heart:
Bible in Basic English (BBE)
Let not mercy and good faith go from you; let them be hanging round your neck, recorded on your heart;
Darby English Bible (DBY)
Let not loving-kindness and truth forsake thee; bind them about thy neck, write them upon the tablet of thy heart:
World English Bible (WEB)
Don't let kindness and truth forsake you. Bind them around your neck. Write them on the tablet of your heart.
Young's Literal Translation (YLT)
Let not kindness and truth forsake thee, Bind them on thy neck, Write them on the tablet of thy heart,
| Let not | חֶ֥סֶד | ḥesed | HEH-sed |
| mercy | וֶאֱמֶ֗ת | weʾĕmet | veh-ay-MET |
| and truth | אַֽל | ʾal | al |
| forsake | יַעַ֫זְבֻ֥ךָ | yaʿazbukā | ya-AZ-VOO-ha |
| thee: bind | קָשְׁרֵ֥ם | qošrēm | kohsh-RAME |
| them about | עַל | ʿal | al |
| neck; thy | גַּרְגְּרוֹתֶ֑יךָ | gargĕrôtêkā | ɡahr-ɡeh-roh-TAY-ha |
| write | כָּ֝תְבֵ֗ם | kātĕbēm | KA-teh-VAME |
| them upon | עַל | ʿal | al |
| the table | ל֥וּחַ | lûaḥ | LOO-ak |
| of thine heart: | לִבֶּֽךָ׃ | libbekā | lee-BEH-ha |
Cross Reference
Proverbs 7:3
ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।
Proverbs 6:21
ਉਨ੍ਹਾਂ ਦੇ ਸ਼ਬਦਾਂ ਨੂੰ ਹਰ ਵੇਲੇ ਚੇਤੇ ਰੱਖਣਾ ਇਹ ਗੱਲਾਂ ਪੱਲੇ ਬੰਨ੍ਹ ਲੈਣੀਆਂ ਅਤੇ ਆਪਣੇ ਦਿਲ ਤੇ ਉਕਰ ਲੈਣੀਆਂ।
2 Corinthians 3:3
ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
Jeremiah 17:1
ਦਿਲ ਤੇ ਉਕਰਿਆ ਦੋਸ਼ “ਯਹੂਦਾਹ ਦੇ ਲੋਕਾਂ ਦੇ ਪਾਪ ਲੋਹੇ ਦੀਆਂ ਕਲਮਾਂ ਨਾਲ ਪੱਥਰ ਉੱਤੇ ਲਿਖੇ ਗਏ ਸਨ। ਉਨ੍ਹਾਂ ਦੇ ਪਾਪ ਨੂੰ ਲਿਖਿਆ ਗਿਆ ਸੀ ਪੱਥਰ ਉੱਤੇ ਹੀਰੇ ਦੀ ਨੋਕ ਵਾਲੀ ਕਲਮ ਨਾਲ। ਅਤੇ ਉਹ ਪੱਥਰ ਉਨ੍ਹਾਂ ਦਾ ਦਿਲ ਹੈ। ਉਹ ਪਾਪ ਉਨ੍ਹਾਂ ਦੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉਕਰੇ ਗਏ ਸਨ।
Deuteronomy 6:8
ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ।
Exodus 13:9
“ਇਹ ਤੁਹਾਡੇ ਹੱਥ ਉੱਤੇ ਬੰਨ੍ਹੇ ਨਿਸ਼ਾਨ ਵਾਂਗ ਅਤੇ ਤੁਹਾਡੀਆਂ ਅੱਖਾਂ ਸਾਹਮਣੇ ਯਾਦਗਾਰੀ ਵਾਂਗ ਹੋਵੇਗਾ ਤਾਕਿ ਯਹੋਵਾਹ ਦੀ ਬਿਵਸਥਾ ਤੁਹਾਡੇ ਬੁਲ੍ਹਾਂ ਉੱਤੇ ਹਮੇਸ਼ਾ ਰਹੇ। ਇਹ ਤੁਹਾਨੂੰ ਯਾਦ ਰੱਖਣ ਵਿੱਚ ਸਹਾਈ ਹੋਵੇਗੀ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਵਰਤੀ ਸੀ।
2 Samuel 15:20
ਅਜੇ ਕੱਲ੍ਹ ਹੀ ਤਾਂ ਤੂੰ ਮੇਰੇ ਕੋਲ ਆਇਆ ਹੈਂ ਅਤੇ ਭਲਾ ਅੱਜ ਹੀ ਮੈਂ ਤੈਨੂੰ ਆਪਣੇ ਨਾਲ ਇੱਧਰ-ਓਧਰ ਘੁਮਾਵਾਂ? ਨਹੀਂ! ਤੂੰ ਆਪਣੇ ਸਾਥੀਆਂ ਨੂੰ ਆਪਣੇ ਨਾਲ ਲੈ ਕੇ ਇੱਥੋਂ ਮੁੜ ਜਾ ਅਤੇ ਦਯਾ ਅਤੇ ਸੱਚਾਈ ਤੇਰੇ ਨਾਲ ਰਹੇ।”
Proverbs 1:9
ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।
Proverbs 20:28
ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।
Hebrews 10:16
“ਇਹੀ ਹੈ ਕਰਾਰ ਜਿਹੜਾ ਮੈਂ ਆਪਣੇ ਲੋਕਾਂ ਨਾਲ ਭਵਿੱਖ ਵਿੱਚ ਕਰਾਂਗਾ, ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਵਿੱਚ ਪਾਵਾਂਗਾ। ਮੈਂ ਇਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਵਿੱਚ ਲਿਖ ਦਿਆਂਗਾ।”
Ephesians 5:9
ਰੌਸ਼ਨੀ ਚੰਗਿਆਈ, ਧਰਮੀ ਜੀਵਨ ਅਤੇ ਸੱਚ ਦਿੰਦੀ ਹੈ।
Psalm 25:10
ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।
Psalm 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
Proverbs 16:6
ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
Hosea 4:1
ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।
Micah 7:18
ਯਹੋਵਾਹ ਦੀ ਉਸਤਤ ਤੇਰੇ ਜਿਹਾ ਹੋਰ ਕੋਈ ਪਰਮੇਸ਼ੁਰ ਨਹੀਂ ਜੋ ਸਭ ਦੇ ਦੋਖ ਬਖਸ਼ ਦੇਵੇ। ਪਰਮੇਸ਼ੁਰ ਆਪਣੇ ਬਚੇ ਲੋਕਾਂ ਦੀ ਬਦੀ ਖਿਮਾ ਕਰਦਾ ਹੈ ਬਹੁਤੀ ਦੇਰ ਉਹ ਕਰੋਧ ਨੂੰ ਚਿਤ੍ਤ ’ਚ ਨਹੀਂ ਧਰਦਾ। ਕਿਉਂ ਕਿ ਉਸਦਾ ਸੁਭਾਅ ਕਿਰਪਾਲੂ ਹੈ।
Malachi 2:6
ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ।
Matthew 23:23
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵੱਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।
Ephesians 5:1
ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ।
Deuteronomy 11:18
“ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ।