Proverbs 3:33 in Punjabi

Punjabi Punjabi Bible Proverbs Proverbs 3 Proverbs 3:33

Proverbs 3:33
ਯਹੋਵਾਹ ਦੁਸ਼ਟ ਲੋਕਾਂ ਨੂੰ ਸਰਾਪਦਾ, ਪਰ ਧਰਮੀ ਦੇ ਘਰ ਨੂੰ ਅਸੀਸ ਦਿੰਦਾ ਹੈ।

Proverbs 3:32Proverbs 3Proverbs 3:34

Proverbs 3:33 in Other Translations

King James Version (KJV)
The curse of the LORD is in the house of the wicked: but he blesseth the habitation of the just.

American Standard Version (ASV)
The curse of Jehovah is in the house of the wicked; But he blesseth the habitation of the righteous.

Bible in Basic English (BBE)
The curse of the Lord is on the house of the evil-doer, but his blessing is on the tent of the upright.

Darby English Bible (DBY)
The curse of Jehovah is in the house of the wicked; but he blesseth the habitation of the righteous.

World English Bible (WEB)
Yahweh's curse is in the house of the wicked, But he blesses the habitation of the righteous.

Young's Literal Translation (YLT)
The curse of Jehovah `is' in the house of the wicked. And the habitation of the righteous He blesseth.

The
curse
מְאֵרַ֣תmĕʾēratmeh-ay-RAHT
of
the
Lord
יְ֭הוָהyĕhwâYEH-va
house
the
in
is
בְּבֵ֣יתbĕbêtbeh-VATE
wicked:
the
of
רָשָׁ֑עrāšāʿra-SHA
but
he
blesseth
וּנְוֵ֖הûnĕwēoo-neh-VAY
the
habitation
צַדִּיקִ֣יםṣaddîqîmtsa-dee-KEEM
of
the
just.
יְבָרֵֽךְ׃yĕbārēkyeh-va-RAKE

Cross Reference

Malachi 2:2
ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।

Zechariah 5:3
ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।

Psalm 37:22
ਜੇ ਕੋਈ ਨੇਕ ਬੰਦਾ ਲੋਕਾਂ ਨੂੰ ਅਸੀਸ ਦਿੰਦਾ ਹੈ ਤਾਂ ਉਹ ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਧਰਤੀ ਹਾਸਲ ਕਰਨਗੇ। ਪਰ ਜੇ ਉਹ ਮੰਦੀਆਂ ਗੱਲਾਂ ਦੇ ਵਾਪਰਨ ਦੀ ਮੰਗ ਕਰਦਾ ਹੈ, ਤਾਂ ਉਹ ਲੋਕ ਤਬਾਹ ਹੋ ਜਾਣਗੇ।

Psalm 1:3
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।

Leviticus 26:14
ਪਰਮੇਸ਼ੁਰ ਦੀ ਪਾਲਣਾ ਨਾ ਕਰਨ ਦੀ ਸਜ਼ਾ “ਜੇ ਤੁਸੀਂ ਮੇਰੀ ਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ।

Proverbs 21:12
ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।

Psalm 91:10
ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।

Job 8:6
ਜੇ ਤੂੰ ਸ਼ੁੱਧ ਤੇ ਨੇਕ ਹੈਂ, ਉਹ ਛੇਤੀ ਹੀ ਤੇਰੀ ਸਹਾਇਤਾ ਨੂੰ ਆਵੇਗਾ। ਉਹ ਉਸ ਜਾਇਦਾਦ ਨੂੰ ਵਾਪਸ ਕਰ ਦੇਵੇਗਾ ਜੋ ਹਕੀ ਤੇਰੀ ਹੈ।

2 Samuel 6:11
ਯਹੋਵਾਹ ਦਾ ਸੰਦੂਕ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਤਿੰਨ ਮਹੀਨੇ ਰਿਹਾ ਅਤੇ ਯਹੋਵਾਹ ਨੇ ਓਬੇਦ-ਅਦੋਮ ਨੂੰ ਅਤੇ ਉਸ ਦੇ ਸਾਰੇ ਘਰਾਣੇ ਨੂੰ ਬਰਕਤ ਦਿੱਤੀ।

Joshua 7:13
“ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।

Joshua 6:18
ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।

Deuteronomy 29:19
“ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।

Deuteronomy 28:2
ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।

Deuteronomy 11:28
ਪਰ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾਂ ਨੂੰ ਸੁਣਨ ਅਤੇ ਮੰਨਣ ਤੋਂ ਇਨਕਾਰ ਕਰੋਂਗੇ, ਤੁਸੀਂ ਸਰਾਪੇ ਜਾਵੋਂਗੇ। ਇਸ ਲਈ ਉਸ ਤਰ੍ਹਾਂ ਜੀਵਨ ਜਿਉਣਾ ਨਾ ਛੱਡੋ, ਜਿਵੇਂ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ। ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ।

Deuteronomy 7:26
ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।