Proverbs 31:30 in Punjabi

Punjabi Punjabi Bible Proverbs Proverbs 31 Proverbs 31:30

Proverbs 31:30
ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।

Proverbs 31:29Proverbs 31Proverbs 31:31

Proverbs 31:30 in Other Translations

King James Version (KJV)
Favour is deceitful, and beauty is vain: but a woman that feareth the LORD, she shall be praised.

American Standard Version (ASV)
Grace is deceitful, and beauty is vain; `But' a woman that feareth Jehovah, she shall be praised.

Bible in Basic English (BBE)
Fair looks are a deceit, and a beautiful form is of no value; but a woman who has the fear of the Lord is to be praised.

Darby English Bible (DBY)
Gracefulness is deceitful and beauty is vain; a woman [that] feareth Jehovah, she shall be praised.

World English Bible (WEB)
Charm is deceitful, and beauty is vain; But a woman who fears Yahweh, she shall be praised.

Young's Literal Translation (YLT)
The grace `is' false, and the beauty `is' vain, A woman fearing Jehovah, she may boast herself.

Favour
שֶׁ֣קֶרšeqerSHEH-ker
is
deceitful,
הַ֭חֵןhaḥēnHA-hane
and
beauty
וְהֶ֣בֶלwĕhebelveh-HEH-vel
is
vain:
הַיֹּ֑פִיhayyōpîha-YOH-fee
woman
a
but
אִשָּׁ֥הʾiššâee-SHA
that
feareth
יִרְאַתyirʾatyeer-AT
the
Lord,
יְ֝הוָ֗הyĕhwâYEH-VA
she
הִ֣יאhîʾhee
shall
be
praised.
תִתְהַלָּֽל׃tithallālteet-ha-LAHL

Cross Reference

1 Peter 3:4
ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।

Proverbs 6:25
ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।

Proverbs 11:22
ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।

Exodus 1:17
ਪਰ ਦਾਈਆਂ ਨੇ ਪਰਮੇਸ਼ੁਰ ਤੇ ਭਰੋਸਾ ਰੱਖਿਆ ਅਤੇ ਉਹ ਨਹੀਂ ਕੀਤਾ ਜੋ ਮਿਸਰ ਦੇ ਰਾਜੇ ਨੇ ਉਨ੍ਹਾਂ ਨੂੰ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਮੁੰਡਿਆਂ ਨੂੰ ਜਿਉਣ ਦਿੱਤਾ।

1 Peter 1:24
ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।

Luke 1:6
ਉਹ ਦੋਨੋਂ ਜੀਅ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਬੜੇ ਚੰਗੇ ਸਨ, ਉਨ੍ਹਾਂ ਨੇ ਪ੍ਰਭੂ ਦੇ ਸਾਰੇ ਆਦੇਸ਼ਾਂ ਅਤੇ ਅਸੂਲਾਂ ਨੂੰ ਬੜੇ ਧਿਆਨ ਨਾਲ ਮੰਨਿਆ। ਉਹ ਦੋਨੋ ਜਨੇ ਦੋਸ਼ ਰਹਿਤ ਸਨ।

Proverbs 8:13
ਯਹੋਵਾਹ ਤੋਂ ਡਰਨਾ ਬਦੀ ਨੂੰ ਨਫ਼ਰਤ ਕਰਨਾ ਹੈ, ਮੈਂ ਹੰਕਾਰ, ਆਕੜ, ਬਦ, ਵਿਹਾਰ, ਅਤੇ ਦੁਸ਼ਟ ਗੱਲਾਂ ਨੂੰ ਨਫ਼ਰਤ ਕਰਦੀ ਹਾਂ।

Psalm 147:11
ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।

2 Samuel 14:25
ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈ ਕੇ ਪੈਰਾਂ ਤੀਕ ਉਸ ਦੇ ਵਿੱਚ ਕੋਈ ਵੀ ਕਾਣ ਨਹੀਂ ਸੀ।

James 1:11
ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।

1 Peter 1:7
ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁੱਧਤਾ ਉਸ ਸੋਨੇ ਨਾਲੋਂ ਵੀ ਵੱਧ ਮੁੱਲਵਾਨ ਹੈ ਜਿਹੜਾ ਕਿ ਅੱਗ ਰਾਹੀਂ ਸ਼ੁੱਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁੱਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।

1 Corinthians 4:5
ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।

Romans 2:29
ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।

Luke 1:46
ਮਰਿਯਮ ਪਰਮੇਸ਼ੁਰ ਦੀ ਉਸਤਤਿ ਕਰਦੀ ਹੈ ਤਾਂ ਮਰਿਯਮ ਨੇ ਕਿਹਾ,

Ezekiel 16:15
Jerusalem, the Unfaithful Bride ਪਰਮੇਸ਼ੁਰ ਨੇ ਆਖਿਆ, “ਪਰ ਤੂੰ ਆਪਣੀ ਸੁੰਦਰਤਾ ਵਿੱਚ ਵਿਸ਼ਵਾਸ ਕਰਨਾ ਸ਼ੁਰੂ ਕਰ ਦਿੱਤਾ। ਤੂੰ ਆਪਣੀ ਨੇਕ ਨਾਮੀ ਦੀ ਵਰਤੋਂ ਕੀਤੀ ਜਿਹੜੀ ਤੇਰੇ ਪਾਸ ਸੀ ਅਤੇ ਮੇਰੇ ਨਾਲ ਬੇਵਫ਼ਾ ਹੋ ਗਈ। ਤੂੰ ਹਰ ਆਉਂਦੇ ਜਾਂਦੇ ਬੰਦੇ ਨਾਲ ਵੇਸਵਾ ਵਾਲਾ ਵਿਹਾਰ ਕੀਤਾ। ਤੂੰ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਨੂੰ ਦੇ ਦਿੱਤਾ!

Esther 1:11

Proverbs 1:7
ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।

Ecclesiastes 12:13
ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।

Ecclesiastes 7:18
ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।