Proverbs 31 - BBE (Punjabi)
1 The words of Lemuel, king of Massa: the teaching which he had from his mother.ਰਾਜੇ ਲਮੂਏਲ ਦੀਆ ਸਿਆਣਿਆਂ ਕਹਾਉਤਾਂ ਇਹ ਰਾਜੇ ਲਮੂਏਲ ਦਿਆਂ ਸਿਆਣਿਆਂ ਕਹਾਉਤਾਂ ਹਨ। ਇਨ੍ਹਾਂ ਦੀ ਸਿੱਖਿਆ ਉਸ ਨੂੰ ਉਸ ਦੀ ਮਾਤਾ ਨੇ ਦਿੱਤੀ ਸੀ।
2 What am I to say to you, O Lemuel, my oldest son? and what, O son of my body? and what, O son of my oaths?ਤੁਸੀਂ ਮੇਰੇ ਪੁੱਤਰ ਹੋ। ਉਹ ਪੁੱਤਰ ਜਿਸ ਨੂੰ ਮੈਂ ਪਿਆਰ ਕਰਦਾ ਹਾਂ। ਤੁਸੀਂ ਉਹ ਪੁੱਤਰ ਹੋ ਜਿਸ ਦੇ ਜਨਮ ਲਈ ਮੈਂ ਪ੍ਰਾਰਥਨਾ ਕੀਤੀਆਂ ਸਨ।
3 Do not give your strength to women, or your ways to that which is the destruction of kings.ਆਪਣੀ ਤਾਕਤ ਨੂੰ ਔਰਤਾਂ ਉੱਤੇ ਖਰਚ ਨਾ ਕਰੋ। ਔਰਤਾਂ ਰਾਜਿਆਂ ਨੂੰ ਵੀ ਤਬਾਹ ਕਰ ਦਿੰਦੀਆਂ ਹਨ, ਇਸ ਲਈ ਆਪਣੇ-ਆਪ ਨੂੰ ਉਨ੍ਹਾਂ ਲਈ ਬਰਬਾਦ ਨਾ ਕਰੋ।
4 It is not for kings, O Lemuel, it is not for kings to take wine, or for rulers to say, Where is strong drink?ਹੇ ਲਮੂਏਲ, ਰਾਜੇ ਲਈ ਮੈਅ ਪੀਣੀ ਚੰਗੀ ਗੱਲ ਨਹੀਂ ਨਾ ਹੀ ਸ਼ਾਸਕਾਂ ਲਈ ਬੀਅਰ ਪੀਣੀ।
5 For fear that through drinking they may come to have no respect for the law, wrongly judging the cause of those who are in trouble.ਕਿਉਂ ਕਿ ਜੇਕਰ ਰਾਜਾ ਬਹੁਤੀ ਜ਼ਿਆਦਾ ਪੀਂਦਾ, ਉਹ ਭੁੱਲ ਜਾਵੇਗਾ ਕਿ ਬਿਵਸਬਾ ਕੀ ਆਖਦੀ ਹੈ, ਅਤੇ ਗਰੀਬ ਲੋਕਾਂ ਨੂੰ ਨਿਆਂ ਤੋਂ ਵਾਂਝਾ ਕਰ ਦੇਵੇਗਾ।
6 Give strong drink to him who is near to destruction, and wine to him whose soul is bitter:ਉਨ੍ਹਾਂ ਨੂੰ ਬੀਅਰ ਦਿਓ ਜੋ ਨਸ਼ਟ ਹੋ ਰਹੇ ਨੇ ਅਤੇ ਮੈਅ ਉਨ੍ਹਾਂ ਨੂੰ ਜਿਹੜੇ ਗ਼ਮਗੀਨ ਹਨ।
7 Let him have drink, and his need will go from his mind, and the memory of his trouble will be gone.ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।
8 Let your mouth be open for those who have no voice, in the cause of those who are ready for death.ਜੇ ਕੋਈ ਬੰਦਾ ਆਪਣੀ ਸਹਾਇਤਾ ਨਹੀਂ ਕਰ ਸੱਕਦਾ ਤਾਂ ਤੁਹਾਨੂੰ ਉਸ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਸ ਬੰਦੇ ਲਈ ਬੋਲੋ ਜਿਹੜਾ ਬੋਲ ਨਹੀਂ ਸੱਕਦਾ! ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰੋ:
9 Let your mouth be open, judging rightly, and give right decisions in the cause of the poor and those in need.ਜਦੋਂ ਤੁਸੀਂ ਬੋਲੋ, ਉਹੀ ਕਹੋ ਜੋ ਧਰਮੀ ਹੋਵੇ, ਗਰੀਬਾਂ ਅਤੇ ਜ਼ਰੂਰਤਮੰਦਾ ਲਈ ਨਿਆਂ ਸੁਰੱਖਿਤ ਰੱਖੋ।
10 Who may make discovery of a woman of virtue? For her price is much higher than jewels.ਸੰਪੂਰਣ ਪਤਨੀ ਕੌਣ ਇੱਕ ਸਦਾਚਾਰੀ ਔਰਤ ਨੂੰ ਲੱਭ ਸੱਕਦਾ? ਉਹ ਮੋਤੀਆਂ ਪੱਥਰ ਨਾਲੋਂ ਵੀ ਵੱਧੇਰੇ ਕੀਮਤੀ ਹੈ।
11 The heart of her husband has faith in her, and he will have profit in full measure.ਉਸ ਦਾ ਪਤੀ ਉਸ ਤੇ ਭਰੋਸਾ ਕਰ ਸੱਕਦਾ ਹੈ, ਉਸ ਨੂੰ ਕਦੇ ਵੀ ਸਾਮਗ੍ਰੀ ਦੀ ਕਮੀ ਨਹੀਂ ਹੋਵੇਗੀ।
12 She does him good and not evil all the days of her life.ਉਹ ਆਪਣੀ ਸਾਰੀ ਜ਼ਿੰਦਗੀ, ਉਸ ਲਈ ਨੇਕੀ ਲਿਆਉਂਦੀ ਹੈ, ਬਦੀ ਨਹੀਂ।
13 She gets wool and linen, working at the business of her hands.ਉਹ ਹਮੇਸ਼ਾ ਉਨ ਅਤੇ ਫ਼ਲੇਕਸ ਜਮ੍ਹਾ ਕਰਦੀ ਰਹਿੰਦੀ ਹੈ ਅਤੇ ਖੁਸ਼ੀ ਨਾਲ ਆਪਣੇ ਹੱਥੀਂ ਚੀਜ਼ਾਂ ਬਣਾਉਂਦੀ ਰਹਿੰਦੀ ਹੈ।
14 She is like the trading-ships, getting food from far away.ਉਹ ਵਪਾਰੀਆਂ ਦੇ ਜਹਾਜ਼ ਵਾਂਗ ਹੈ ਉਹ ਦੂਰ-ਦੁਰਾਡੀਆਂ ਥਾਵਾਂ ਤੋਂ ਆਪਣੇ ਘਰ ਲਈ ਭੋਜਨ ਲਿਆਉਂਦੀ ਹੈ।
15 She gets up while it is still night, and gives meat to her family, and their food to her servant-girls.ਉਹ ਪ੍ਰਭਾਤ ਤੋਂ ਪਹਿਲਾਂ ਉੱਠਦੀ ਹੈ ਅਤੇ ਉਹ ਆਪਣੇ ਟੱਬਰ ਲਈ ਭੋਜਨ ਦਾ ਇੰਤਜਾਮ ਕਰਦੀ ਹੈ ਅਤੇ ਆਪਣੀਆਂ ਨੋਕਰਾਣੀਆਂ ਨੂੰ ਉਨ੍ਹਾਂ ਦਾ ਸਹੀ ਹਿੱਸਾ ਦਿੰਦੀ ਹੈ।
16 After looking at a field with care, she gets it for a price, planting a vine-garden with the profit of her work.ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ। ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।
17 She puts a band of strength round her, and makes her arms strong.ਉਹ ਬਹੁਤ ਸਖਤ ਮਿਹਨਤ ਕਰਦੀ ਹੈ। ਉਹ ਤਾਕਤਵਰ ਹੈ ਅਤੇ ਆਪਣਾ ਸਾਰਾ ਕੰਮ ਕਰਨ ਦੇ ਯੋਗ ਹੈ।
18 She sees that her marketing is of profit to her: her light does not go out by night.ਜਦੋਂ ਉਹ ਆਪਣੀਆਂ ਬਣਾਈਆਂ ਵਸਤਾਂ ਦਾ ਵਪਾਰ ਕਰਦੀ ਹੈ ਉਹ ਹਮੇਸ਼ਾ ਲਾਭ ਖੱਟਦੀ ਹੈ। ਅਤੇ ਉਹ ਦੇਰ ਰਾਤ ਤੱਕ ਕੰਮ ਕਰਦੀ ਰਹਿੰਦੀ ਹੈ।
19 She puts her hands to the cloth-working rod, and her fingers take the wheel.ਉਹ ਆਪਣਾ ਸੂਤ ਕਤਦੀ ਹੈ ਅਤੇ ਆਪਣਾ ਕੱਪੜਾ ਉਣਦੀ ਹੈ।
20 Her hands are stretched out to the poor; yes, she is open-handed to those who are in need.ਉਹ ਖੁਲੇ ਦਿਲ ਨਾਲ ਗਰੀਬਾਂ ਨੂੰ ਦਿੰਦੀ ਹੈ ਅਤੇ ਜ਼ਰੂਰਤਮੰਦਾਂ ਦੀ ਸਹਾਇਤਾ ਕਰਦੀ ਹੈ।
21 She has no fear of the snow for her family, for all those in her house are clothed in red.ਜਦੋਂ ਸਰਦੀ ਹੋ ਜਾਂਦੀ ਹੈ ਉਹ ਆਪਣੇ ਟੱਬਰ ਬਾਰੇ ਚਿੰਤਿਤ ਨਹੀਂ ਹੁੰਦੀ ਕਿਉਂ ਕਿ ਉਸ ਨੇ ਉਨ੍ਹਾਂ ਸਾਰਿਆਂ ਲਈ ਨਿੱਘੇ ਕੱਪੜੇ ਬਣਾਏ ਹੁੰਦੇ ਹਨ।
22 She makes for herself cushions of needlework; her clothing is fair linen and purple.ਉਹ ਚਾਦਰਾਂ ਬਣਾਉਂਦੀ ਹੈ ਅਤੇ ਪਲੰਘਾਂ ਤੇ ਵਿਛਾਉਂਦੀ ਹੈ ਅਤੇ ਉਹ ਖੁਦ ਮਲ-ਮਲ ਦੇ ਅਤੇ ਜਾਮਨੀ ਕੱਪੜੇ ਪਹਿਨਦੀ ਹੈ।
23 Her husband is a man of note in the public place, when he takes his seat among the responsible men of the land.ਹਰ ਕੋਈ ਉਸ ਦੇ ਪਤੀ ਦੀ ਇੱਜ਼ਤ ਕਰਦਾ ਉਹ ਦੇਸ ਦੇ ਆਗੂਆਂ ਵਿੱਚ ਜਗ੍ਹਾ ਪ੍ਰਾਪਤ ਕਰਦਾ ਹੈ।
24 She makes linen robes and gets a price for them, and traders take her cloth bands for a price.ਉਹ ਬਹੁਤ ਚੰਗੀ ਵਪਾਰਨ ਹੈ। ਉਹ ਕੱਪੜੇ ਅਤੇ ਗਾਤਰੇ ਬਣਾਉਂਦੀ ਹੈ ਅਤੇ ਵਪਾਰੀਆਂ ਨੂੰ ਵੇਚਦੀ ਹੈ।
25 Strength and self-respect are her clothing; she is facing the future with a smile.ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ, ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।
26 Her mouth is open to give out wisdom, and the law of mercy is on her tongue.ਉਸ ਦਾ ਮੂੰਹ ਸਿਆਣਪ ’ਚ ਖੁਲ੍ਹਦਾ ਉਸ ਦੀ ਜਬਾਨ ਵਿਸ਼ਵਾਸ ਯੋਗ ਹਿਦਾਇਤ ਦਿੰਦੀ ਹੈ।
27 She gives attention to the ways of her family, she does not take her food without working for it.ਉਹ ਕਦੇ ਵੀ ਆਲਸ ਨਹੀਂ ਕਰਦੀ। ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ।
28 Her children get up and give her honour, and her husband gives her praise, saying,ਉਸ ਦੇ ਬੱਚੇ ਉਸ ਦੀ ਇੱਜ਼ਤ ਕਰਦੇ ਹਨ ਅਤੇ ਉਸ ਨੂੰ ਧੰਨ ਆਖਦੇ ਹਨ ਉਸ ਦਾ ਪਤੀ ਉਸਦੀ ਪ੍ਰਸੰਸਾ ਕਰਦਾ ਹੈ।
29 Unnumbered women have done well, but you are better than all of them.ਉਸ ਦਾ ਪਤੀ ਆਖਦਾ ਹੈ, “ਇੱਥੇ ਕਈ ਸਮਰੱਥ ਔਰਤਾਂ ਹਨ ਪਰ ਤੂੰ ਮੇਰੀਏ ਪਤਨੀਏ ਉਨ੍ਹਾਂ ਸਭ ਤੋਂ ਚੰਗੀ ਹੈਂ।”
30 Fair looks are a deceit, and a beautiful form is of no value; but a woman who has the fear of the Lord is to be praised.ਆਕਰਸ਼ਣ ਛਲੀਆ ਹੈ, ਅਤੇ ਸੁੰਦਰਤਾ ਚਲੀ ਜਾਂਦੀ ਹੈ। ਪਰ ਜਿਹੜੀ ਔਰਤ ਯਹੋਵਾਹ ਤੋਂ ਭੈ ਖਾਂਦੀ ਹੈ, ਉਸਤਤ ਯੋਗ ਹੈ।
31 Give her credit for what her hands have made: let her be praised by her works in the public place.ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।
Punjabi Bible