Psalm 104 - BBE (Punjabi)
1 Give praise to the Lord, O my soul. O Lord my God, you are very great; you are robed with honour and power.ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।
2 You are clothed with light as with a robe; stretching out the heavens like a curtain:ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।
3 The arch of your house is based on the waters; you make the clouds your carriage; you go on the wings of the wind:ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।
4 He makes winds his angels, and flames of fire his servants.ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।
5 He has made the earth strong on its bases, so that it may not be moved for ever and ever;ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।
6 Covering it with the sea as with a robe: the waters were high over the mountains;ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।
7 At the voice of your word they went in flight; at the sound of your thunder they went away in fear;ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।
8 The mountains came up and the valleys went down into the place which you had made ready for them.ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।
9 You made a limit over which they might not go, so that the earth would never again be covered by them.ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।
10 You sent the springs into the valleys; they are flowing between the hills.ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।
11 They give drink to every beast of the field; the mountain asses come to them for water.ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।
12 The birds of the air have their resting-places by them, and make their song among the branches.ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।
13 He sends down rain from his store-houses on the hills: the earth is full of the fruit of his works.ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।
14 He makes the grass come up for the cattle, and plants for the use of man; so that bread may come out of the earth;ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
15 And wine to make glad the heart of man, and oil to make his face shining, and bread giving strength to his heart.ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।
16 The trees of the Lord are full of growth, the cedars of Lebanon of his planting;ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।
17 Where the birds have their resting-places; as for the stork, the tall trees are her house.ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।
18 The high hills are a safe place for the mountain goats, and the rocks for the small beasts.ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।
19 He made the moon for a sign of the divisions of the year; teaching the sun the time of its going down.ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।
20 When you make it dark, it is night, when all the beasts of the woods come quietly out of their secret places.ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।
21 The young lions go thundering after their food; searching for their meat from God.ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।
22 The sun comes up, and they come together, and go back to their secret places to take their rest.ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।
23 Man goes out to his work, and to his business, till the evening.ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।
24 O Lord, how great is the number of your works! in wisdom you have made them all; the earth is full of the things you have made.ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।
25 There is the great, wide sea, where there are living things, great and small, more than may be numbered.ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।
26 There go the ships; there is that great beast, which you have made as a plaything.ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।
27 All of them are waiting for you, to give them their food in its time.ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
28 They take what you give them; they are full of the good things which come from your open hand.ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।
29 If your face is veiled, they are troubled; when you take away their breath, they come to an end, and go back to the dust.ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।
30 If you send out your spirit, they are given life; you make new the face of the earth.ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।
31 Let the glory of the Lord be for ever; let the Lord have joy in his works:ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।
32 At whose look the earth is shaking; at whose touch the mountains send out smoke.ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।
33 I will make songs to the Lord all my life; I will make melody to my God while I have my being.ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।
34 Let my thoughts be sweet to him: I will be glad in the Lord.ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।
35 Let sinners be cut off from the earth, and let all evil-doers come to an end. Give praise to the Lord, O my soul. Give praise to the Lord.ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।
Punjabi Bible