Psalm 104 - DBY (Punjabi)

1 Bless Jehovah, O my soul! Jehovah my God, thou art very great; thou art clothed with majesty and splendour;ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।

2 Covering thyself with light as with a garment, stretching out the heavens like a tent-curtain; --ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।

3 Who layeth the beams of his upper chambers in the waters, who maketh clouds his chariot, who walketh upon the wings of the wind;ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।

4 Who maketh his angels spirits; his ministers a flame of fire.ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।

5 He laid the earth upon its foundations: it shall not be removed for ever.ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।

6 Thou hadst covered it with the deep, as with a vesture; the waters stood above the mountains:ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।

7 At thy rebuke they fled, at the voice of thy thunder they hasted away; --ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।

8 The mountains rose, the valleys sank, unto the place which thou hadst founded for them; --ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।

9 Thou hast set a bound which they may not pass over, that they turn not again to cover the earth.ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।

10 He sendeth the springs into the valleys: they run among the mountains;ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।

11 They give drink to every beast of the field; the wild asses quench their thirst.ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।

12 The birds of heaven dwell by them; they give forth their voice from among the branches.ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।

13 He watereth the mountains from his upper-chambers: the earth is satisfied with the fruit of thy works.ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।

14 He maketh the grass to grow for the cattle, and herb for the service of man; bringing forth bread out of the earth,ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।

15 And wine which gladdeneth the heart of man; making [his] face shine with oil; and with bread he strengtheneth man's heart.ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।

16 The trees of Jehovah are satisfied, the cedars of Lebanon, which he hath planted,ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।

17 Where the birds make their nests; [as for] the stork, the fir trees are her house.ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।

18 The high mountains are for the wild goats; the cliffs, a refuge for the rock-badgers.ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।

19 He made the moon for seasons: the sun knoweth its going down.ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।

20 Thou makest darkness, and it is night, wherein all the beasts of the forest creep forth:ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।

21 The young lions roar after the prey, and to seek their food from ùGod.ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।

22 The sun ariseth, they retreat, and lay them down in their dens.ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।

23 Man goeth forth unto his work, and to his labour until the evening.ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।

24 How manifold are thy works, O Jehovah! in wisdom hast thou made them all: the earth is full of thy riches.ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।

25 Yonder is the great and wide sea: therein are moving things innumerable, living creatures small and great.ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।

26 There go the ships; [there] that leviathan, which thou hast formed to play therein.ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।

27 These all look unto thee, that thou mayest give their food in its season:ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।

28 That thou givest unto them, they gather; thou openest thy hand, they are filled with good.ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।

29 Thou hidest thy face, they are troubled; thou takest away their breath, they expire and return to their dust.ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।

30 Thou sendest forth thy spirit, they are created, and thou renewest the face of the earth.ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।

31 The glory of Jehovah will endure for ever; Jehovah will rejoice in his works.ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।

32 He looketh on the earth, and it trembleth; he toucheth the mountains, and they smoke.ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।

33 I will sing unto Jehovah as long as I live; I will sing psalms to my God while I have my being.ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।

34 My meditation shall be pleasant unto him; I will rejoice in Jehovah.ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।

35 Sinners shall be consumed out of the earth, and the wicked shall be no more. Bless Jehovah, O my soul. Hallelujah!ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।

Punjabi Bible