Psalm 104 - WEB (Punjabi)

1 Bless Yahweh, my soul. Yahweh, my God, you are very great. You are clothed with honor and majesty.ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।

2 He covers himself with light as with a garment. He stretches out the heavens like a curtain.ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।

3 He lays the beams of his chambers in the waters. He makes the clouds his chariot. He walks on the wings of the wind.ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।

4 He makes his messengers{or, angels} winds; His servants flames of fire.ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।

5 He laid the foundations of the earth, That it should not be moved forever.ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।

6 You covered it with the deep as with a cloak. The waters stood above the mountains.ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।

7 At your rebuke they fled. At the voice of your thunder they hurried away.ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।

8 The mountains rose, The valleys sank down, To the place which you had assigned to them.ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।

9 You have set a boundary that they may not pass over; That they don't turn again to cover the earth.ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।

10 He sends forth springs into the valleys. They run among the mountains.ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।

11 They give drink to every animal of the field. The wild donkeys quench their thirst.ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।

12 The birds of the sky nest by them. They sing among the branches.ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।

13 He waters the mountains from his chambers. The earth is filled with the fruit of your works.ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।

14 He causes the grass to grow for the cattle, And plants for man to cultivate, That he may bring forth food out of the earth:ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।

15 Wine that makes glad the heart of man, Oil to make his face to shine, And bread that strengthens man's heart.ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।

16 Yahweh's trees are well watered, The cedars of Lebanon, which he has planted;ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।

17 Where the birds make their nests. The stork makes its home in the fir trees.ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।

18 The high mountains are for the wild goats. The rocks are a refuge for the rock badgers.ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।

19 He appointed the moon for seasons. The sun knows when to set.ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।

20 You make darkness, and it is night, In which all the animals of the forest prowl.ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।

21 The young lions roar after their prey, And seek their food from God.ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।

22 The sun rises, and they steal away, And lay down in their dens.ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।

23 Man goes forth to his work, To his labor until the evening.ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।

24 Yahweh, how many are your works! In wisdom have you made them all. The earth is full of your riches.ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।

25 There is the sea, great and wide, In which are innumerable living things, Both small and large animals.ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।

26 There the ships go, And leviathan, whom you formed to play there.ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।

27 These all wait for you, That you may give them their food in due season.ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।

28 You give to them; they gather. You open your hand; they are satisfied with good.ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।

29 You hide your face: they are troubled; You take away their breath: they die, and return to the dust.ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।

30 You send forth your Spirit: they are created. You renew the face of the ground.ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।

31 Let the glory of Yahweh endure forever. Let Yahweh rejoice in his works.ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।

32 He looks at the earth, and it trembles. He touches the mountains, and they smoke.ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।

33 I will sing to Yahweh as long as I live. I will sing praise to my God while I have any being.ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।

34 Let your meditation be sweet to him. I will rejoice in Yahweh.ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।

35 Let sinners be consumed out of the earth. Let the wicked be no more. Bless Yahweh, my soul. Praise Yah!ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।

Punjabi Bible