Psalm 105:29
ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।
He turned | הָפַ֣ךְ | hāpak | ha-FAHK |
אֶת | ʾet | et | |
their waters | מֵימֵיהֶ֣ם | mêmêhem | may-may-HEM |
blood, into | לְדָ֑ם | lĕdām | leh-DAHM |
and slew | וַ֝יָּ֗מֶת | wayyāmet | VA-YA-met |
אֶת | ʾet | et | |
their fish. | דְּגָתָֽם׃ | dĕgātām | deh-ɡa-TAHM |
Cross Reference
Exodus 7:20
ਤਾਂ ਹਾਰੂਨ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਹੁਕਮ ਕੀਤਾ ਸੀ। ਹਾਰੂਨ ਨੇ ਸੋਟੀ ਚੁੱਕੀ ਤੇ ਨੀਲ ਨਦੀ ਪਾਣੀ ਉੱਤੇ ਮਾਰੀ। ਉਸ ਨੇ ਅਜਿਹਾ ਫ਼ਿਰਊਨ ਅਤੇ ਉਸ ਦੇ ਅਧਿਕਾਰੀਆਂ ਦੇ ਸਾਹਮਣੇ ਕੀਤਾ। ਇਸ ਤਰ੍ਹਾਂ ਨਦੀ ਦਾ ਸਾਰਾ ਪਾਣੀ ਖੂਨ ਵਿੱਚ ਬਦਲ ਗਿਆ।
Psalm 78:44
ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।
Isaiah 50:2
ਮੈਂ ਘਰ ਆਇਆ ਸਾਂ ਅਤੇ ਮੈਨੂੰ ਓੱਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।
Ezekiel 29:4
“‘ਪਰ ਮੈਂ ਤੇਰੇ ਜਬੜਿਆਂ ਵਿੱਚ ਕੁੰਡੀਆਂ ਪਾ ਦਿਆਂਗਾ। ਨੀਲ ਨਦੀ ਦੀਆਂ ਮੱਛੀਆਂ ਚਿਪਕ ਜਾਣਗੀਆਂ ਤੇਰੇ ਕੰਡਿਆਂ ਨਾਲ। ਮੈਂ ਤੈਨੂੰ ਅਤੇ ਤੇਰੀਆਂ ਮੱਛੀਆਂ ਨੂੰ ਤੇਰੀਆਂ ਨਦੀਆਂ ਵਿੱਚੋਂ ਕੱਢ ਕੇ ਸੁੱਕੀ ਧਰਤੀ ਤੇ ਸੁੱਟ ਦਿਆਂਗਾ। ਡਿੱਗ ਪਵੇਂਗਾ ਤੂੰ ਧਰਤੀ ਉੱਤੇ, ਅਤੇ ਕੋਈ ਵੀ ਨਹੀਂ ਚੁੱਕੇਗਾ ਤੈਨੂੰ ਜਾ ਦਫ਼ਨਾਏਗਾ। ਮੈਂ ਤੈਨੂੰ ਜੰਗਲੀ ਜਾਨਵਰਾਂ ਅਤੇ ਪੰਛੀਆਂ ਦੇ ਹਵਾਲੇ ਕਰ ਦਿਆਂਗਾ। ਤੂੰ ਉਨ੍ਹਾਂ ਦਾ ਭੋਜਨ ਬਣੇਁਗਾ।
Revelation 16:3
ਦੂਸਰੇ ਦੂਤ ਨੇ ਆਪਣਾ ਕਟੋਰਾ ਸਮੁੰਦਰ ਉੱਤੇ ਰੋੜ੍ਹ ਦਿੱਤਾ। ਤਾਂ ਸਮੁਦਰ ਲਹੂ ਵਰਗਾ, ਮੁਰਦਾ ਆਦਮੀ ਦੇ ਲਹੂ ਵਰਗਾ, ਬਣ ਗਿਆ। ਸਮੁੰਦਰ ਵਿੱਚਲੀ ਹਰ ਜਿੰਦਾ ਸ਼ੈਅ ਮਰ ਗਈ।