Psalm 11 - YLT (Punjabi)

1 To the Overseer. -- By David. In Jehovah I trusted, how say ye to my soul, `They moved `to' Thy mountain for the bird?ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”

2 For lo, the wicked tread a bow, They have prepared their arrow on the string, To shoot in darkness at the upright in heart.ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।

3 When the foundations are destroyed, The righteous -- what hath he done?ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ? ਤਦ ਚੰਗੇ ਲੋਕ ਕੀ ਕਰਨਗੇ?

4 `Jehovah `is' in his holy temple: Jehovah -- in the heavens `is' His throne. His eyes see -- His eyelids try the sons of men.ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।

5 Jehovah the righteous doth try. And the wicked and the lover of violence, Hath His soul hated,ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।

6 He poureth on the wicked snares, fire, and brimstone, And a horrible wind `is' the portion of their cup.ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।

7 For righteous `is' Jehovah, Righteousness He hath loved, The upright doth His countenance see!'ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।

Punjabi Bible