Psalm 112 - ASV (Punjabi)
1 Praise ye Jehovah. Blessed is the man that feareth Jehovah, That delighteth greatly in his commandments.ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।
2 His seed shall be mighty upon earth: The generation of the upright shall be blessed.ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।
3 Wealth and riches are in his house; And his righteousness endureth for ever.ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।
4 Unto the upright there ariseth light in the darkness: `He is' gracious, and merciful, and righteous.ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।
5 Well is it with the man that dealeth graciously and lendeth; He shall maintain his cause in judgment.ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।
6 For he shall never be moved; The righteous shall be had in everlasting remembrance.ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
7 He shall not be afraid of evil tidings: His heart is fixed, trusting in Jehovah.ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।
8 His heart is established, he shall not be afraid, Until he see `his desire' upon his adversaries.ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।
9 He hath dispersed, he hath given to the needy; His righteousness endureth for ever: His horn shall be exalted with honor.ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।
10 The wicked shall see it, and be grieved; He shall gnash with his teeth, and melt away: The desire of the wicked shall perish.ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।
Punjabi Bible