Psalm 112 - KJV (Punjabi)

1 Praise ye the LORD. Blessed is the man that feareth the LORD, that delighteth greatly in his commandments.ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।

2 His seed shall be mighty upon earth: the generation of the upright shall be blessed.ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।

3 Wealth and riches shall be in his house: and his righteousness endureth for ever.ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।

4 Unto the upright there ariseth light in the darkness: he is gracious, and full of compassion, and righteous.ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।

5 A good man sheweth favour, and lendeth: he will guide his affairs with discretion.ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।

6 Surely he shall not be moved for ever: the righteous shall be in everlasting remembrance.ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।

7 He shall not be afraid of evil tidings: his heart is fixed, trusting in the LORD.ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।

8 His heart is established, he shall not be afraid, until he see his desire upon his enemies.ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।

9 He hath dispersed, he hath given to the poor; his righteousness endureth for ever; his horn shall be exalted with honour.ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।

10 The wicked shall see it, and be grieved; he shall gnash with his teeth, and melt away: the desire of the wicked shall perish.ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।

Punjabi Bible