Psalm 118:8
ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
It is better | ט֗וֹב | ṭôb | tove |
to trust | לַחֲס֥וֹת | laḥăsôt | la-huh-SOTE |
Lord the in | בַּיהוָ֑ה | bayhwâ | bai-VA |
than to put confidence | מִ֝בְּטֹ֗חַ | mibbĕṭōaḥ | MEE-beh-TOH-ak |
in man. | בָּאָדָֽם׃ | bāʾādām | ba-ah-DAHM |
Cross Reference
Psalm 40:4
ਜੇ ਕੋਈ ਵਿਅਕਤੀ ਯਹੋਵਾਹ ਵਿੱਚ ਆਪਣੀ ਆਸਥਾ ਰੱਖਦਾ ਹੈ, ਉਹ ਸੱਚਮੁੱਚ ਖੁਸ਼ ਹੋਵੇਗਾ। ਉਹ ਵਿਅਕਤੀ ਸੱਚਮੁੱਚ ਖੁਸ਼ ਹੋਵੇਗਾ ਜੋ ਮਦਦ ਲਈ ਭੂਤਾਂ ਅਤੇ ਝੂਠੇ ਦੇਵਤਿਆਂ ਵੱਲ ਨਹੀਂ ਤੱਕਦਾ।
Jeremiah 17:5
ਲੋਕਾਂ ਤੇ ਭਰੋਸਾ, ਅਤੇ ਪਰਮੇਸ਼ੁਰ ਤੇ ਭਰੋਸਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
Psalm 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
Micah 7:5
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।