Psalm 13
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?
2 ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ?
3 ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ।
4 ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, “ਮੈਂ ਉਸ ਨੂੰ ਹਰਾ ਦਿੱਤਾ ਹੈ।” ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ।
5 ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।
6 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ।
1 To the chief Musician, A Psalm of David.
2 How long wilt thou forget me, O Lord? for ever? how long wilt thou hide thy face from me?
3 How long shall I take counsel in my soul, having sorrow in my heart daily? how long shall mine enemy be exalted over me?
4 Consider and hear me, O Lord my God: lighten mine eyes, lest I sleep the sleep of death;
5 Lest mine enemy say, I have prevailed against him; and those that trouble me rejoice when I am moved.
6 But I have trusted in thy mercy; my heart shall rejoice in thy salvation.
7 I will sing unto the Lord, because he hath dealt bountifully with me.