Psalm 133

1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।

2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।

3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।

1 A Song of degrees of David.

2 Behold, how good and how pleasant it is for brethren to dwell together in unity!

3 It is like the precious ointment upon the head, that ran down upon the beard, even Aaron’s beard: that went down to the skirts of his garments;

4 As the dew of Hermon, and as the dew that descended upon the mountains of Zion: for there the Lord commanded the blessing, even life for evermore.

Cross Reference

Psalm 18:18
ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ।

Exodus 34:6
ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।

Job 36:16
“ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ। ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।

Psalm 17:6
ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।

Jeremiah 23:6
ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ।

Habakkuk 3:19
ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ। ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ। ਉਹ ਮੈਨੂੰ ਪਰਬਤਾਂ ਤੇ ਸੁਰੱਖਿਅਤ ਤੋਂਰਦਾ ਹੈ। ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।

Psalm 116:6
ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।

Psalm 116:16
ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।

Psalm 119:75
ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੁਹਾਡੇ ਫ਼ੈਸਲੇ ਨਿਆਂਈ ਹਨ ਅਤੇ ਮੈਨੂੰ ਤਸੀਹੇ ਦੇਣ ਵਿੱਚ ਤੁਸੀਂ ਸਹੀ ਸੀ।

Psalm 119:132
ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ। ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।

Psalm 143:2
ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।

Isaiah 45:24
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।

1 Corinthians 1:30
ਪਰਮੇਸ਼ੁਰ ਨੇ ਹੀ ਤੁਹਾਨੂੰ ਮਸੀਹ ਯਿਸੂ ਦੇ ਅੰਗ ਬਣਾਇਆ ਹੈ। ਮਸੀਹ ਸਾਡੇ ਲਈ ਪਰਮੇਸ਼ੁਰ ਵੱਲੋਂ ਮਿਲੀ ਬੁੱਧ ਹੈ। ਮਸੀਹ ਦੇ ਕਾਰਣ ਹੀ ਅਸੀਂ ਪਰਮੇਸ਼ੁਰ ਨਾਲ ਧਰਮੀ ਹਾਂ, ਅਤੇ ਆਪਣੇ ਪਾਪਾਂ ਤੋਂ ਮੁਕਤ ਹਾਂ। ਮਸੀਹ ਦੇ ਕਾਰਣ ਹੀ ਅਸੀਂ ਪਵਿੱਤਰ ਹਾਂ।

2 Corinthians 1:8
ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ, ਕਿ ਤੁਸੀਂ ਅਸਿਯਾ ਦੇ ਪ੍ਰਦੇਸ਼ ਵਿੱਚ ਜਿਹੜੀ ਪਰੇਸ਼ਾਨੀ ਅਸੀਂ ਝੱਲੀ ਹੈ, ਉਸ ਬਾਰੇ ਜਾਣੋ। ਅਸੀਂ ਉੱਥੇ ਬਹੁਤ ਦੁੱਖ ਝੱਲੇ। ਜਿੰਨਾ ਅਸੀਂ ਝੱਲ ਸੱਕੀਏ ਇਹ ਉਸਤੋਂ ਵੱਧੇਰੇ ਸੀ। ਅਸੀਂ ਉਮੀਦ ਵੀ ਛੱਡ ਦਿੱਤੀ ਸੀ ਕਿ ਅਸੀਂ ਜੀਵਾਂਗੇ।

2 Corinthians 1:10
ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।

2 Corinthians 5:20
ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।

Psalm 86:3
ਮੇਰੇ ਮਾਲਕ, ਮੇਰੇ ਉੱਪਰ ਮਿਹਰਬਾਨੀ ਕਰੋ ਮੈਂ ਸਾਰਾ ਦਿਨ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਰਿਹਾ ਹਾਂ।

Psalm 76:1
ਨਿਰਦੇਸ਼ਕ ਲਈ: ਸਾਜ਼ਾਂ ਨਾਲ। ਆਸਾਫ਼ ਦਾ ਉਸਤਤਿ ਦਾ ਗੀਤ। ਯਹੂਦਾਹ ਦੇ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ। ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਨਾਮ ਦਾ ਆਦਰ ਕਰਦੇ ਹਨ।

Psalm 67:1
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।

1 Samuel 19:11
ਸ਼ਾਊਲ ਨੇ ਉਸ ਉੱਤੇ ਨਜ਼ਰ ਰੱਖਣ ਅਤੇ ਸਵੇਰੇ ਉਸ ਨੂੰ ਮਾਰ ਸੁੱਟਣ ਲਈ ਦਾਊਦ ਦੇ ਘਰ ਹਲਕਾਰੇ ਭੇਜੇ ਅਤੇ ਦਾਊਦ ਦੀ ਪਤਨੀ ਮੀਕਲ ਨੇ ਉਸ ਨੂੰ ਚਿਤਾਵਨੀ ਦਿੰਦੇ ਆਖਿਆ, “ਤੂੰ ਇੱਥੋਂ ਭੱਜ ਜਾ! ਜੇ ਤੂੰ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਤਾਂ ਤੂੰ ਨੱਸ ਜਾ ਨਹੀਂ ਤਾਂ ਕੱਲ ਤੱਕ ਤੂੰ ਮਾਰਿਆ ਜਾਵੇਂਗਾ।”

1 Samuel 23:26
ਸ਼ਾਊਲ ਅਤੇ ਉਸ ਦੇ ਆਦਮੀ ਪਹਾੜ ਦੇ ਇੱਕ ਪਾਸੇ ਵੱਲ ਸਨ ਅਤੇ ਉਸੇ ਪਹਾੜੀ ਦੇ ਦੂਜੇ ਪਾਸੇ ਦਾਊਦ ਅਤੇ ਉਸ ਦੇ ਸਾਥੀ ਖੜ੍ਹੇ ਸਨ। ਦਾਊਦ ਉੱਥੋਂ ਸ਼ਾਊਲ ਕੋਲੋਂ ਦੂਰ ਭੱਜਣ ਦੀ ਕਾਹਲ ਕਰ ਰਿਹਾ ਸੀ ਕਿਉਂਕਿ ਸ਼ਾਊਲ ਅਤੇ ਉਸ ਦੇ ਸਿਪਾਹੀ ਪਹਾੜੀ ਦੇ ਵੱਲੋਂ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਘੇਰਾ ਪਾਉਣ ਦੀ ਕੋਸ਼ਿਸ਼ ਵਿੱਚ ਸਨ।

1 Chronicles 25:1
ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:

Psalm 6:1
ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

Psalm 11:7
ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।

Psalm 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।

Psalm 24:5
ਚੰਗੇ ਬੰਦੇ ਯਹੋਵਾਹ ਤਾਈਂ ਹੋਰਾਂ ਨੂੰ ਅਸੀਸ ਦੇਣ ਲਈ ਆਖਦੇ ਹਨ। ਉਹ ਲੋਕ ਆਪਣੇ ਪਰਮੇਸ਼ੁਰ, ਆਪਣੇ ਮੁਕਤੀਦਾਤਾ ਨੂੰ ਸ਼ੁਭ ਕਾਰਜ ਕਰਨ ਲਈ ਆਖਦੇ ਹਨ।

Psalm 25:16
ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।

Psalm 31:8
ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।

Psalm 40:1
ਨਿਰਦੇਸ਼ਕ ਲਈ : ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੇਰੀ ਪੁਕਾਰ ਸੁਣੀ। ਉਸ ਨੇ ਮੇਰੀਆਂ ਚੀਕਾਂ ਸੁਣੀਆਂ।

Psalm 41:12
ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ। ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।

Psalm 42:1
ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।

Psalm 45:1
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।

Psalm 56:1
ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।

Psalm 57:1
ਨਿਰਦੇਸ਼ਕ ਲਈ: “ਬਰਬਾਦ ਨਾ ਕਰੋ” ਧੁਨੀ ਨੂੰ। ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ ਜਦੋਂ ਉਹ ਸ਼ਾਊਲ ਦੀ ਗੁਫ਼ਾ ਵਿੱਚੋਂ ਬਚ ਨਿਕਲਿਆ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਕਰੋ। ਦਯਾਵਾਨ ਹੋਵੋ, ਕਿਉਂਕਿ ਮੇਰੀ ਰੂਹ ਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ। ਮੈਂ ਓਨਾ ਚਿਰ ਤੁਹਾਡੇ ਵਿੱਚ ਸ਼ਰਨ ਲਵਾਂਗਾ ਜਿੰਨਾ ਚਿਰ ਮੁਸੀਬਤਾਂ ਨਹੀਂ ਮੁੱਕ ਜਾਂਦੀਆਂ।

1 Samuel 17:37
ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿੱਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।” ਸ਼ਾਊਲ ਨੇ ਦਾਊਦ ਨੂੰ ਕਿਹਾ, “ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।”