Psalm 145 - ASV (Punjabi)
1 I will extol thee, my God, O King; And I will bless thy name for ever and ever.ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
2 Every day will I bless thee; And I will praise thy name for ever and ever.ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
3 Great is Jehovah, and greatly to be praised; And his greatness is unsearchable.ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
4 One generation shall laud thy works to another, And shall declare thy mighty acts.ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
5 Of the glorious majesty of thine honor, And of thy wondrous works, will I meditate.ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
6 And men shall speak of the might of thy terrible acts; And I will declare thy greatness.ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
7 They shall utter the memory of thy great goodness, And shall sing of thy righteousness.ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
8 Jehovah is gracious, and merciful; Slow to anger, and of great lovingkindness.ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 Jehovah is good to all; And his tender mercies are over all his works.ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 All thy works shall give thanks unto thee, O Jehovah; And thy saints shall bless thee.ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 They shall speak of the glory of thy kingdom, And talk of thy power;ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 To make known to the sons of men his mighty acts, And the glory of the majesty of his kingdom.ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 Thy kingdom is an everlasting kingdom, And thy dominion `endureth' throughout all generations.ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 Jehovah upholdeth all that fall, And raiseth up all those that are bowed down.ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 The eyes of all wait for thee; And thou givest them their food in due season.ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 Thou openest thy hand, And satisfiest the desire of every living thing.ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 Jehovah is righteous in all his ways, And gracious in all his works.ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 Jehovah is nigh unto all them that call upon him, To all that call upon him in truth.ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 He will fulfil the desire of them that fear him; He also will hear their cry and will save them.ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 Jehovah preserveth all them that love him; But all the wicked will he destroy.ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 My mouth shall speak the praise of Jehovah; And let all flesh bless his holy name for ever and ever.ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
Punjabi Bible