Psalm 145 - YLT (Punjabi)
1 Praise by David. I exalt Thee, my God, O king, And bless Thy name to the age and for ever.ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
2 Every day do I bless Thee, And praise Thy name to the age and for ever.ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
3 Great `is' Jehovah, and praised greatly, And of His greatness there is no searching.ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
4 Generation to generation praiseth Thy works, And Thy mighty acts they declare.ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
5 The honour -- the glory of Thy majesty, And the matters of Thy wonders I declare.ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
6 And the strength of Thy fearful acts they tell, And Thy greatness I recount.ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
7 The memorial of the abundance of Thy goodness they send forth. And Thy righteousness they sing.ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
8 Gracious and merciful `is' Jehovah, Slow to anger, and great in kindness.ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 Good `is' Jehovah to all, And His mercies `are' over all His works.ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 Confess Thee O Jehovah, do all Thy works, And Thy saints do bless Thee.ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 The honour of Thy kingdom they tell, And `of' Thy might they speak,ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 To make known to sons of men His mighty acts, The honour of the majesty of His kingdom.ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 Thy kingdom `is' a kingdom of all ages, And Thy dominion `is' in all generations.ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 Jehovah is supporting all who are falling, And raising up all who are bowed down.ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 The eyes of all unto Thee do look, And Thou art giving to them their food in its season,ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 Opening Thy hand, and satisfying The desire of every living thing.ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 Righteous `is' Jehovah in all His ways, And kind in all His works.ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 Near `is' Jehovah to all those calling Him, To all who call Him in truth.ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 The desire of those fearing Him He doth, And their cry He heareth, and saveth them.ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 Jehovah preserveth all those loving Him, And all the wicked He destroyeth.ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 The praise of Jehovah my mouth speaketh, And all flesh doth bless His holy name, To the age and for ever!ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
Punjabi Bible