Psalm 146 - ASV (Punjabi)

1 Praise ye Jehovah. Praise Jehovah, O my soul.ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।

2 While I live will I praise Jehovah: I will sing praises unto my God while I have any being.ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।

3 Put not your trust in princes, Nor in the son of man, in whom there is no help.ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।

4 His breath goeth forth, he returneth to his earth; In that very day his thoughts perish.ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

5 Happy is he that hath the God of Jacob for his help, Whose hope is in Jehovah his God:ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।

6 Who made heaven and earth, The sea, and all that in them is; Who keepeth truth for ever;ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।

7 Who executeth justice for the oppressed; Who giveth food to the hungry. Jehovah looseth the prisoners;ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

8 Jehovah openeth `the eyes of' the blind; Jehovah raiseth up them that are bowed down; Jehovah loveth the righteous;ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।

9 Jehovah preserveth the sojourners; He upholdeth the fatherless and widow; But the way of the wicked he turneth upside down.ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।

10 Jehovah will reign for ever, Thy God, O Zion, unto all generations. Praise ye Jehovah.ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

Punjabi Bible