Psalm 146 - BBE (Punjabi)

1 Let the Lord be praised. Give praise to the Lord, O my soul.ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।

2 While I have breath I will give praise to the Lord: I will make melody to my God while I have my being.ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।

3 Put not your faith in rulers, or in the son of man, in whom there is no salvation.ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।

4 Man's breath goes out, he is turned back again to dust; in that day all his purposes come to an end.ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

5 Happy is the man who has the God of Jacob for his help, whose hope is in the Lord his God:ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।

6 Who made heaven and earth, the sea, and all things in them; who keeps faith for ever:ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।

7 Who gives their rights to those who are crushed down; and gives food to those who are in need of it: the Lord makes the prisoners free;ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

8 The Lord makes open the eyes of the blind; the Lord is the lifter up of those who are bent down; the Lord is a lover of the upright;ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।

9 The Lord takes care of those who are in a strange land; he gives help to the widow and to the child who has no father; but he sends destruction on the way of sinners.ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।

10 The Lord will be King for ever; your God, O Zion, will be King through all generations. Praise be to the Lord.ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

Punjabi Bible