Psalm 146 - WEB (Punjabi)

1 Praise Yah! Praise Yahweh, my soul.ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।

2 While I live, I will praise Yahweh. I will sing praises to my God as long as I exist.ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।

3 Don't put your trust in princes, Each a son of man in whom there is no help.ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।

4 His spirit departs, and he returns to the earth. In that very day, his thoughts perish.ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।

5 Happy is he who has the God of Jacob for his help, Whose hope is in Yahweh, his God:ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।

6 Who made heaven and earth, The sea, and all that is in them; Who keeps truth forever;ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।

7 Who executes justice for the oppressed; Who gives food to the hungry. Yahweh frees the prisoners.ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।

8 Yahweh opens the eyes of the blind. Yahweh raises up those who are bowed down. Yahweh loves the righteous.ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।

9 Yahweh preserves the foreigners. He upholds the fatherless and widow, But the way of the wicked he turns upside down.ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।

10 Yahweh will reign forever; Your God, O Zion, to all generations. Praise Yah!ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।

Punjabi Bible