Psalm 146 - YLT (Punjabi)
1 Praise ye Jah! Praise, O my soul, Jehovah.ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 I praise Jehovah during my life, I sing praise to my God while I exist.ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 Trust not in princes -- in a son of man, For he hath no deliverance.ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
4 His spirit goeth forth, he returneth to his earth, In that day have his thoughts perished.ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 O the happiness of him Who hath the God of Jacob for his help, His hope `is' on Jehovah his God,ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 Making the heavens and earth, The sea and all that `is' in them, Who is keeping truth to the age,ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।
7 Doing judgment for the oppressed, Giving bread to the hungry.ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 Jehovah is loosing the prisoners, Jehovah is opening (the eyes of) the blind, Jehovah is raising the bowed down, Jehovah is loving the righteous,ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 Jehovah is preserving the strangers, The fatherless and widow He causeth to stand, And the way of the wicked He turneth upside down.ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 Jehovah doth reign to the age, Thy God, O Zion, to generation and generation, Praise ye Jah!ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
Punjabi Bible