Psalm 148:7
ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
Praise | הַֽלְל֣וּ | hallû | hahl-LOO |
אֶת | ʾet | et | |
the Lord | יְ֭הוָה | yĕhwâ | YEH-va |
from | מִן | min | meen |
earth, the | הָאָ֑רֶץ | hāʾāreṣ | ha-AH-rets |
ye dragons, | תַּ֝נִּינִ֗ים | tannînîm | TA-nee-NEEM |
and all | וְכָל | wĕkāl | veh-HAHL |
deeps: | תְּהֹמֽוֹת׃ | tĕhōmôt | teh-hoh-MOTE |
Cross Reference
Genesis 1:21
ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।
Psalm 74:13
ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।
Job 41:1
“ਅੱਯੂਬ, ਕੀ ਤੂੰ ਲਿਵਯਾਬਾਨ ਨੂੰ ਮੱਛੀ ਵਾਲੇ ਕੰਡੇ ਨਾਲ ਫ਼ੜ ਸੱਕਦਾ ਹੈਂ? ਕੀ ਤੂੰ ਰੱਸੇ ਨਾਲ ਉਸ ਦੀ ਜ਼ਬਾਨ ਬੰਨ੍ਹ ਸੱਕਦਾ ਹੈਂ?
Psalm 104:25
ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।
Isaiah 27:1
ਉਸ ਸਮੇਂ, ਯਹੋਵਾਹ ਕਮੀਨੇ ਸੱਪ, ਲਿਵਯਾਬਾਨ ਬਾਰੇ ਨਿਆਂ ਕਰੇਗਾ। ਯਹੋਵਾਹ ਆਪਣੀ ਮਹਾਨ ਤਲਵਾਰ ਨੂੰ, ਆਪਣੀ ਸਖਤ ਅਤੇ ਸ਼ਕਤੀਸ਼ਾਲੀ ਤਲਵਾਰ ਨੂੰ, ਕਮੀਨੇ ਸੱਪ ਲਿਵਯਾਬਾਨ ਨੂੰ ਸਜ਼ਾ ਦੇਣ ਲਈ ਵਰਤੇਗਾ। ਯਹੋਵਾਹ ਸਮੁੰਦਰ ਵਿੱਚਲੇ ਵੱਡੇ ਜੀਵ ਨੂੰ ਮਾਰ ਸੁੱਟੇਗਾ।
Isaiah 43:20
ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।
Isaiah 51:9
ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।