Psalm 148 - WEB (Punjabi)
1 Praise Yah! Praise Yahweh from the heavens! Praise him in the heights!ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।
2 Praise him, all his angels! Praise him, all his host!ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
3 Praise him, sun and moon! Praise him, all you shining stars!ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।
4 Praise him, you heavens of heavens, You waters that are above the heavens.ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
5 Let them praise the name of Yahweh, For he commanded, and they were created.ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।
6 He has also established them forever and ever. He has made a decree which will not pass away.ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।
7 Praise Yahweh from the earth, You great sea creatures, and all depths!ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।
8 Lightning and hail, snow and clouds; Stormy wind, fulfilling his word;ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।
9 Mountains and all hills; Fruit trees and all cedars;ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।
10 Wild animals and all cattle; Small creatures and flying birds;ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।
11 Kings of the earth and all peoples; Princes and all judges of the earth;ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।
12 Both young men and maidens; Old men and children:ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।
13 Let them praise the name of Yahweh, For his name alone is exalted. His glory is above the earth and the heavens.ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।
14 He has lifted up the horn of his people, The praise of all his saints; Even of the children of Israel, a people near to him. Praise Yah!ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
Punjabi Bible