Psalm 148 - YLT (Punjabi)

1 Praise ye Jah! Praise ye Jehovah from the heavens, Praise ye Him in high places.ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।

2 Praise ye Him, all His messengers, Praise ye Him, all His hosts.ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।

3 Praise ye Him, sun and moon, Praise ye Him, all stars of light.ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।

4 Praise ye Him, heavens of heavens, And ye waters that are above the heavens.ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।

5 They do praise the name of Jehovah, For He commanded, and they were created.ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।

6 And He establisheth them for ever to the age, A statute He gave, and they pass not over.ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।

7 Praise ye Jehovah from the earth, Dragons and all deeps,ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।

8 Fire and hail, snow and vapour, Whirlwind doing His word;ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।

9 The mountains and all heights, Fruit tree, and all cedars,ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।

10 The wild beast, and all cattle, Creeping thing, and winged bird,ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।

11 Kings of earth, and all peoples, Chiefs, and all judges of earth,ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।

12 Young men, and also maidens, Aged men, with youths,ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।

13 They praise the name of Jehovah, For His name alone hath been set on high, His honour `is' above earth and heavens.ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।

14 And He exalteth the horn of His people, The praise of all His saints, Of the sons of Israel, a people near Him. Praise ye Jah!ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।

Punjabi Bible