Psalm 149 - YLT (Punjabi)

1 Praise ye Jah! Sing ye to Jehovah a new song, His praise in an assembly of saints.ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।

2 Israel doth rejoice in his Maker, Sons of Zion do joy in their king.ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।

3 They praise His name in a dance, With timbrel and harp sing praise to Him.ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।

4 For Jehovah is pleased with His people, He beautifieth the humble with salvation.ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।

5 Exult do saints in honour, They sing aloud on their beds.ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।

6 The exaltation of God `is' in their throat, And a two-edged sword in their hand.ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।

7 To do vengeance among nations, Punishments among the peoples.ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।

8 To bind their kings with chains, And their honoured ones with fetters of iron,ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।

9 To do among them the judgment written, An honour it `is' for all his saints. Praise ye Jah!ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।

Punjabi Bible