Psalm 16
1 ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।
2 ਮੈਂ ਆਪਣੇ ਯਹੋਵਾਹ ਨੂੰ ਆਖਿਆ, “ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ। ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।
1 Michtam of David.
2 Preserve me, O God: for in thee do I put my trust.
3 O my soul, thou hast said unto the Lord, Thou art my Lord: my goodness extendeth not to thee;
4 But to the saints that are in the earth, and to the excellent, in whom is all my delight.
5 Their sorrows shall be multiplied that hasten after another god: their drink offerings of blood will I not offer, nor take up their names into my lips.
6 The Lord is the portion of mine inheritance and of my cup: thou maintainest my lot.
7 The lines are fallen unto me in pleasant places; yea, I have a goodly heritage.
8 I will bless the Lord, who hath given me counsel: my reins also instruct me in the night seasons.
9 I have set the Lord always before me: because he is at my right hand, I shall not be moved.
10 Therefore my heart is glad, and my glory rejoiceth: my flesh also shall rest in hope.
11 For thou wilt not leave my soul in hell; neither wilt thou suffer thine Holy One to see corruption.
12 Thou wilt shew me the path of life: in thy presence is fulness of joy; at thy right hand there are pleasures for evermore.