Psalm 18:12
ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ। ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।
At the brightness | מִנֹּ֗גַהּ | minnōgah | mee-NOH-ɡa |
that was before | נֶ֫גְדּ֥וֹ | negdô | NEɡ-DOH |
clouds thick his him | עָבָ֥יו | ʿābāyw | ah-VAV |
passed, | עָבְר֑וּ | ʿobrû | ove-ROO |
hail | בָּ֝רָ֗ד | bārād | BA-RAHD |
stones and coals | וְגַֽחֲלֵי | wĕgaḥălê | veh-ɡA-huh-lay |
of fire. | אֵֽשׁ׃ | ʾēš | aysh |
Cross Reference
Joshua 10:11
ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।
Exodus 9:23
ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ।
2 Samuel 22:13
ਉਸ ਦੇ ਅੱਗੇ ਦੀ ਦਮਕ ਤੋਂ ਅੰਗਿਆਰ ਦਗ-ਦਗ ਕਰਨ ਲੱਗੇ।
Psalm 97:3
ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।
Psalm 104:2
ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।
Habakkuk 3:4
ਉਸ ਦੇ ਹੱਥਾਂ ਚੋ ਰੌਸ਼ਨੀ ਦੀਆਂ ਕਿਰਣਾ ਚਮਕਦੀਆਂ ਹਨ ਤੇਜ਼ ਚਮਕੀਲੀ ਰੌਸ਼ਨੀ ਹੁੰਦੀ ਹੈ ਕੋਈ ਗੁਪਤ ਸ਼ਕਤੀ ਦਾ ਕਮਾਲ ਹੈ ਉਸ ਦੇ ਹੱਥਾਂ ਵਿੱਚ।
Matthew 17:2
ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
Matthew 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
Revelation 16:21
ਲੋਕਾਂ ਤੇ ਅਕਾਸ਼ ਤੋਂ ਵੱਡੇ ਗੜ੍ਹੇ ਡਿੱਗਣੇ ਸ਼ੁਰੂ ਹੋ ਗਏ। ਇਨ੍ਹਾਂ ਗੜਿਆਂ ਦਾ ਵਜ਼ਨ ਤਕਰੀਬਨ 50 ਕਿੱਲੋ ਗ੍ਰਾਮ ਸੀ। ਲੋਕਾਂ ਨੇ ਗੜਿਆਂ ਦੀ ਇਸ ਮੁਸੀਬਤ ਲਈ ਪਰਮੇਸ਼ੁਰ ਨੂੰ ਕੋਸਿਆ। ਇਹ ਮੁਸੀਬਤ ਬੜੀ ਭਿਆਨਕ ਸੀ।