Psalm 20 - DBY (Punjabi)
1 {To the chief Musician. A Psalm of David.} Jehovah answer thee in the day of trouble; the name of the God of Jacob protect thee;ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ। ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ।
2 May he send thee help from the sanctuary, and strengthen thee out of Zion;ਕਾਸ਼ ਪਰਮੇਸ਼ੁਰ ਤੁਹਾਨੂੰ ਆਪਣੇ ਪਵਿੱਤਰ ਸਥਾਨ ਵਿੱਚੋਂ ਮਦਦ ਭੇਜੇ। ਉਹ ਸੀਯੋਨ ਤੋਂ ਤੁਹਾਡੀ ਸਹਾਇਤਾ ਕਰੇ।
3 Remember all thine oblations, and accept thy burnt-offering; Selah.ਯਹੋਵਾਹ ਉਨ੍ਹਾਂ ਸਾਰੀਆਂ ਸੁਗਾਤਾਂ ਨੂੰ ਚੇਤੇ ਰੱਖੇ ਜਿਹੜੀਆਂ ਤੁਸੀਂ ਭੇਟ ਕਰਦੇ ਹੋ ਅਤੇ ਤੁਹਾਡੀਆਂ ਸਾਰੀਆਂ ਬਲੀਆਂ ਪ੍ਰਵਾਨ ਕਰੇ।
4 Grant thee according to thy heart, and fulfil all thy counsels.ਪਰਮੇਸ਼ੁਰ ਤੁਹਾਨੂੰ ਉਹ ਸਭ ਕੁਝ ਦੇਵੇ ਜਿਸਦੀ ਸੱਚਮੁੱਚ ਤੁਸੀਂ ਇੱਛਾ ਕਰਦੇ ਹੋ। ਉਹ ਤੁਹਾਡੀਆਂ ਸਾਰੀਆਂ ਯੋਜਨਾਵਾਂ ਸਫ਼ਲ ਬਣਾਵੇ।
5 We will triumph in thy salvation, and in the name of our God will we set up our banners. Jehovah fulfil all thy petitions!ਸਾਨੂੰ ਖੁਸ਼ੀ ਹੋਵੇਗੀ ਜਦੋਂ ਪਰਮੇਸ਼ੁਰ ਤੁਹਾਡਾ ਸਹਾਈ ਹੋਵੇਗਾ। ਆਉ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਕਰੀਏ। ਜੋ ਕੁਝ ਵੀ ਤੁਸੀਂ ਉਸਤੋਂ ਮੰਗੋ ਪਰਮੇਸ਼ੁਰ ਤੁਹਾਨੂੰ ਦੇਵੇ।
6 Now know I that Jehovah saveth his anointed; he answereth him from the heavens of his holiness, with the saving strength of his right hand.ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।
7 Some make mention of chariots, and some of horses, but we of the name of Jehovah our God.ਕੁਝ ਲੋਕੀਂ ਆਪਣੇ ਰੱਥਾਂ ਉੱਤੇ ਭਰੋਸਾ ਰੱਖਦੇ ਹਨ। ਦੂਜੇ ਲੋਕ ਆਪਣੇ ਫ਼ੌਜੀਆਂ ਉੱਤੇ ਭਰੋਸਾ ਕਰਦੇ ਹਨ। ਪਰ ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਨੂੰ ਯਾਦ ਰੱਖਦੇ ਹਾਂ।
8 They are bowed down and fallen; but we are risen and stand upright.ਉਹ ਦੂਸਰੇ ਲੋਕ ਹਾਰ ਗਏ ਸਨ – ਉਹ ਯੁੱਧ ਅੰਦਰ ਮਰ ਗਏ। ਪਰ ਅਸੀਂ ਜਿੱਤ ਪ੍ਰਾਪਤ ਕੀਤੀ ਸੀ। ਅਸੀਂ ਜੇਤੂ ਹਾਂ।
9 Save, Jehovah! Let the king answer us in the day we call.ਯਹੋਵਾਹ ਨੇ ਆਪਣੇ ਚੁਣੇ ਰਾਜੇ ਨੂੰ ਬਚਾਇਆ। ਪਰਮੇਸ਼ੁਰ ਦੇ ਚੁਣੇ ਰਾਜੇ ਨੇ ਸਹਾਇਤਾ ਲਈ ਪੁਕਾਰਿਆ ਸੀ, ਅਤੇ ਪਰਮੇਸ਼ੁਰ ਨੇ ਪੁਕਾਰ ਸੁਣੀ ਸੀ।
Punjabi Bible