Psalm 25:8
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
Good | טוֹב | ṭôb | tove |
and upright | וְיָשָׁ֥ר | wĕyāšār | veh-ya-SHAHR |
is the Lord: | יְהוָ֑ה | yĕhwâ | yeh-VA |
therefore | עַל | ʿal | al |
כֵּ֤ן | kēn | kane | |
will he teach | יוֹרֶ֖ה | yôre | yoh-REH |
sinners | חַטָּאִ֣ים | ḥaṭṭāʾîm | ha-ta-EEM |
in the way. | בַּדָּֽרֶךְ׃ | baddārek | ba-DA-rek |
Cross Reference
Psalm 92:15
ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
James 1:5
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
Psalm 32:8
ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
Matthew 9:13
ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’ ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
Ephesians 1:17
ਮੈਂ ਹਮੇਸ਼ਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦਾ ਹਾਂ, ਜੋ ਕਿ ਮਹਿਮਾਮਈ ਪਿਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਤੁਹਾਨੂੰ ਆਤਮਾ ਦੇਵੇ ਜਿਹੜਾ ਤੁਹਾਨੂੰ ਸਿਆਣਾ ਬਣਾਉਂਦਾ ਹੈ ਅਤੇ ਤੁਹਾਨੂੰ ਆਪਣੇ ਬਾਰੇ ਗਿਆਨ ਦਿੰਦਾ ਹੈ, ਜਿਸਤੋਂ ਉਸ ਨੇ ਤੁਹਾਨੂੰ ਜਾਣੂ ਕਰਾਇਆ ਹੈ।
2 Corinthians 4:6
ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।
John 6:44
ਕੋਈ ਵੀ ਵਿਅਕਤੀ ਮੇਰੇ ਤੱਕ ਨਹੀਂ ਆ ਸੱਕਦਾ ਜਦੋਂ ਤੱਕ ਕਿ ਪਿਤਾ ਜਿਸਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਤੱਕ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ।
Luke 11:13
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
Matthew 11:29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Micah 4:2
ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
Isaiah 26:7
ਨੇਕ ਲੋਕਾਂ ਲਈ ਇਮਾਨਦਾਰੀ ਹੀ ਜੀਵਨ ਢੰਗ ਹੈ। ਨੇਕ ਬੰਦੇ ਉਸ ਰਾਹ ਉੱਤੇ ਤੁਰਦੇ ਨੇ ਜਿਹੜਾ ਸਿੱਧਾ ਤੇ ਸੱਚਾ ਹੈ ਅਤੇ ਹੇ ਪਰਮੇਸ਼ੁਰ, ਤੁਸੀਂ ਉਸ ਰਾਹ ਨੂੰ ਤੁਰਨ ਲਈ ਪੱਧਰਾ ਅਤੇ ਆਸਾਨ ਬਣਾ ਦਿੰਦੇ ਹੋ।
Proverbs 9:4
“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,
Proverbs 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
Proverbs 1:20
ਨੇਕ ਔਰਤ — ਸਿਆਣਪ ਸਿਆਣਪ ਰਾਹਾਂ ਤੇ ਰੋ ਰਹੀ ਹੈ, ਉਹ ਬਜ਼ਾਰਾਂ ਵਿੱਚ ਦੁਹਾਈ ਦੇ ਰਹੀ ਹੈ।
Psalm 119:68
ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ। ਮੈਨੂੰ ਆਪਣੇ ਨੇਮ ਸਿੱਖਾਉ।