Psalm 35:13
ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ। ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ। ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
But as for me, | וַאֲנִ֤י׀ | waʾănî | va-uh-NEE |
sick, were they when | בַּחֲלוֹתָ֡ם | baḥălôtām | ba-huh-loh-TAHM |
my clothing | לְב֬וּשִׁי | lĕbûšî | leh-VOO-shee |
was sackcloth: | שָׂ֗ק | śāq | sahk |
humbled I | עִנֵּ֣יתִי | ʿinnêtî | ee-NAY-tee |
my soul | בַצּ֣וֹם | baṣṣôm | VA-tsome |
with fasting; | נַפְשִׁ֑י | napšî | nahf-SHEE |
prayer my and | וּ֝תְפִלָּתִ֗י | ûtĕpillātî | OO-teh-fee-la-TEE |
returned | עַל | ʿal | al |
into | חֵיקִ֥י | ḥêqî | hay-KEE |
mine own bosom. | תָשֽׁוּב׃ | tāšûb | ta-SHOOV |
Cross Reference
Job 30:25
ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਮੁਸੀਬਤ ਵਿੱਚ ਪਏ ਲੋਕਾਂ ਲਈ ਰੋਇਆ ਹਾਂ। ਤੁਸੀਂ ਜਾਣਦੇ ਹੋ ਕਿ ਮੇਰਾ ਦਿਲ ਗਰੀਬਾਂ ਲਈ ਬਹੁਤ ਉਦਾਸ ਸੀ।
Matthew 10:13
ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।
Psalm 69:10
ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।
Luke 10:6
ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਆ ਜਾਵੇਗੀ।
Romans 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।
Matthew 9:14
ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
Matthew 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
Isaiah 58:5
ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
Isaiah 58:3
ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।
1 Kings 21:27
ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ।
Leviticus 16:31
ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ।
Leviticus 16:29
“ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ।