Psalm 38 - KJV (Punjabi)
1 O lord, rebuke me not in thy wrath: neither chasten me in thy hot displeasure.ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
2 For thine arrows stick fast in me, and thy hand presseth me sore.ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।
3 There is no soundness in my flesh because of thine anger; neither is there any rest in my bones because of my sin.ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।
4 For mine iniquities are gone over mine head: as an heavy burden they are too heavy for me.ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
5 My wounds stink and are corrupt because of my foolishness.ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।
6 I am troubled; I am bowed down greatly; I go mourning all the day long.ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।
7 For my loins are filled with a loathsome disease: and there is no soundness in my flesh.ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।
8 I am feeble and sore broken: I have roared by reason of the disquietness of my heart.ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।
9 Lord, all my desire is before thee; and my groaning is not hid from thee.ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।
10 My heart panteth, my strength faileth me: as for the light of mine eyes, it also is gone from me.ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।
11 My lovers and my friends stand aloof from my sore; and my kinsmen stand afar off.ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।
12 They also that seek after my life lay snares for me: and they that seek my hurt speak mischievous things, and imagine deceits all the day long.ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।
13 But I, as a deaf man, heard not; and I was as a dumb man that openeth not his mouth.ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ। ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।
14 Thus I was as a man that heareth not, and in whose mouth are no reproofs.ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।
15 For in thee, O LORD, do I hope: thou wilt hear, O Lord my God.ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।
16 For I said, Hear me, lest otherwise they should rejoice over me: when my foot slippeth, they magnify themselves against me.ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”
17 For I am ready to halt, and my sorrow is continually before me.ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।
18 For I will declare mine iniquity; I will be sorry for my sin.ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।
19 But mine enemies are lively, and they are strong: and they that hate me wrongfully are multiplied.ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।
20 They also that render evil for good are mine adversaries; because I follow the thing that good is.ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।
21 Forsake me not, O LORD: O my God, be not far from me.ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।
22 Make haste to help me, O Lord my salvation.ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।
Punjabi Bible