Psalm 38 - WEB (Punjabi)

1 > Yahweh, don't rebuke me in your wrath, Neither chasten me in your hot displeasure.ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।

2 For your arrows have pierced me, Your hand presses hard on me.ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।

3 There is no soundness in my flesh because of your indignation, Neither is there any health in my bones because of my sin.ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।

4 For my iniquities have gone over my head. As a heavy burden, they are too heavy for me.ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।

5 My wounds are loathsome and corrupt, Because of my foolishness.ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।

6 I am pained and bowed down greatly. I go mourning all day long.ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।

7 For my loins are filled with burning. There is no soundness in my flesh.ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।

8 I am faint and severely bruised. I have groaned by reason of the anguish of my heart.ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।

9 Lord, all my desire is before you. My groaning is not hidden from you.ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।

10 My heart throbs. My strength fails me. As for the light of my eyes, it has also left me.ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।

11 My lovers and my friends stand aloof from my plague. My kinsmen stand far away.ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।

12 They also who seek after my life lay snares. Those who seek my hurt speak mischievous things, And meditate deceits all day long.ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।

13 But I, as a deaf man, don't hear. I am as a mute man who doesn't open his mouth.ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ। ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।

14 Yes, I am as a man who doesn't hear, In whose mouth are no reproofs.ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।

15 For in you, Yahweh, do I hope. You will answer, Lord my God.ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।

16 For I said, "Don't let them gloat over me, Or exalt themselves over me when my foot slips."ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”

17 For I am ready to fall. My pain is continually before me.ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।

18 For I will declare my iniquity. I will be sorry for my sin.ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।

19 But my enemies are vigorous and many. Those who hate me without reason are numerous.ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।

20 They who also render evil for good are adversaries to me, Because I follow what is good.ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।

21 Don't forsake me, Yahweh. My God, don't be far from me.ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।

22 Hurry to help me, Lord, my salvation.ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।

Punjabi Bible