Psalm 44 - DBY (Punjabi)
1 {To the chief Musician. Of the sons of Korah. An instruction.} O God, with our ears have we heard, our fathers have told us, the work thou wroughtest in their days, in the days of old:ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
2 Thou, by thy hand, didst dispossess the nations, but them thou didst plant; thou didst afflict the peoples, but them didst thou cause to spread out.ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
3 For not by their own sword did they take possession of the land, neither did their own arm save them; but thy right hand, and thine arm, and the light of thy countenance, because thou hadst delight in them.ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
4 Thou thyself art my king, O God: command deliverance for Jacob.ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
5 Through thee will we push down our adversaries; through thy name will we tread them under that rise up against us.ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
6 For I will not put confidence in my bow, neither shall my sword save me.ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
7 For thou hast saved us from our adversaries, and hast put them to shame that hate us.ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
8 In God will we boast all the day, and we will praise thy name for ever. Selah.ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।
9 But thou hast cast off, and put us to confusion, and dost not go forth with our armies;ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
10 Thou hast made us to turn back from the adversary, and they that hate us spoil for themselves;ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
11 Thou hast given us over like sheep [appointed] for meat, and hast scattered us among the nations;ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
12 Thou hast sold thy people for nought, and hast not increased [thy wealth] by their price;ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
13 Thou makest us a reproach to our neighbours, a mockery and a derision for them that are round about us;ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
14 Thou makest us a byword among the nations, a shaking of the head among the peoples.ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।
15 All the day my confusion is before me, and the shame of my face hath covered me,ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
16 Because of the voice of him that reproacheth and blasphemeth; by reason of the enemy and the avenger.ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।
17 All this is come upon us; yet have we not forgotten thee, neither have we dealt falsely against thy covenant:ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
18 Our heart is not turned back, neither have our steps declined from thy path;ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
19 Though thou hast crushed us in the place of jackals, and covered us with the shadow of death.ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
20 If we had forgotten the name of our God, and stretched out our hands to a strange ùgod,ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
21 Would not God search this out? for he knoweth the secrets of the heart.ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
22 But for thy sake are we killed all the day long; we are reckoned as sheep for slaughter.ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
23 Awake, why sleepest thou, Lord? arise, cast [us] not off for ever.ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 Wherefore hidest thou thy face, [and] forgettest our affliction and our oppression?ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?
25 For our soul is bowed down to the dust; our belly cleaveth unto the earth.ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
26 Rise up for our help, and redeem us for thy loving-kindness' sake.ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।
Punjabi Bible