Psalm 44 - KJV (Punjabi)

1 We have heard with our ears, O God, our fathers have told us, what work thou didst in their days, in the times of old.ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।

2 How thou didst drive out the heathen with thy hand, and plantedst them; how thou didst afflict the people, and cast them out.ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।

3 For they got not the land in possession by their own sword, neither did their own arm save them: but thy right hand, and thine arm, and the light of thy countenance, because thou hadst a favour unto them.ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।

4 Thou art my King, O God: command deliverances for Jacob.ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।

5 Through thee will we push down our enemies: through thy name will we tread them under that rise up against us.ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।

6 For I will not trust in my bow, neither shall my sword save me.ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।

7 But thou hast saved us from our enemies, and hast put them to shame that hated us.ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।

8 In God we boast all the day long, and praise thy name for ever. Selah.ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।

9 But thou hast cast off, and put us to shame; and goest not forth with our armies.ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।

10 Thou makest us to turn back from the enemy: and they which hate us spoil for themselves.ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।

11 Thou hast given us like sheep appointed for meat; and hast scattered us among the heathen.ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।

12 Thou sellest thy people for nought, and dost not increase thy wealth by their price.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।

13 Thou makest us a reproach to our neighbours, a scorn and a derision to them that are round about us.ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।

14 Thou makest us a byword among the heathen, a shaking of the head among the people.ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।

15 My confusion is continually before me, and the shame of my face hath covered me,ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।

16 For the voice of him that reproacheth and blasphemeth; by reason of the enemy and avenger.ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।

17 All this is come upon us; yet have we not forgotten thee, neither have we dealt falsely in thy covenant.ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।

18 Our heart is not turned back, neither have our steps declined from thy way;ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।

19 Though thou hast sore broken us in the place of dragons, and covered us with the shadow of death.ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।

20 If we have forgotten the name of our God, or stretched out our hands to a strange god;ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?

21 Shall not God search this out? for he knoweth the secrets of the heart.ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।

22 Yea, for thy sake are we killed all the day long; we are counted as sheep for the slaughter.ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।

23 Awake, why sleepest thou, O Lord? arise, cast us not off for ever.ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।

24 Wherefore hidest thou thy face, and forgettest our affliction and our oppression?ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?

25 For our soul is bowed down to the dust: our belly cleaveth unto the earth.ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।

26 Arise for our help, and redeem us for thy mercies' sake.ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।

Punjabi Bible