Psalm 44 - WEB (Punjabi)
1 > We have heard with our ears, God; Our fathers have told us, What work you did in their days, In the days of old.ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
2 You drove out the nations with your hand, But you planted them. You afflicted the peoples, But you spread them abroad.ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
3 For they didn't get the land in possession by their own sword, Neither did their own arm save them; But your right hand, and your arm, and the light of your face, Because you were favorable to them.ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
4 You are my King, God. Command victories for Jacob!ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
5 Through you, will we push down our adversaries. Through your name, will we tread them under who rise up against us.ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
6 For I will not trust in my bow, Neither shall my sword save me.ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
7 But you have saved us from our adversaries, And have shamed those who hate us.ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
8 In God we have made our boast all day long, We will give thanks to your name forever. Selah.ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।
9 But now you rejected us, and brought us to dishonor, And don't go out with our armies.ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
10 You make us turn back from the adversary. Those who hate us take spoil for themselves.ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
11 You have made us like sheep for food, And have scattered us among the nations.ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
12 You sell your people for nothing, And have gained nothing from their sale.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
13 You make us a reproach to our neighbors, A scoffing and a derision to those who are around us.ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
14 You make us a byword among the nations, A shaking of the head among the peoples.ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।
15 All day long my dishonor is before me, And shame covers my face,ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
16 At the taunt of one who reproaches and verbally abuses, Because of the enemy and the avenger.ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।
17 All this has come on us, Yet have we not forgotten you, Neither have we been false to your covenant.ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
18 Our heart has not turned back, Neither have our steps strayed from your path,ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
19 Though you have crushed us in the haunt of jackals, And covered us with the shadow of death.ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
20 If we have forgotten the name of our God, Or spread forth our hands to a strange god;ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
21 Won't God search this out? For he knows the secrets of the heart.ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
22 Yes, for your sake we are killed all day long. We are regarded as sheep for the slaughter.ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
23 Wake up! Why do you sleep, Lord? Arise! Don't reject us forever.ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 Why do you hide your face, And forget our affliction and our oppression?ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?
25 For our soul is bowed down to the dust. Our body cleaves to the earth.ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
26 Rise up to help us. Redeem us for your loving kindness' sake.ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।
Punjabi Bible