Psalm 44 - YLT (Punjabi)
1 To the Overseer. -- By sons of Korah. An Instruction. O God, with our ears we have heard, Our fathers have recounted to us, The work Thou didst work in their days, In the days of old.ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
2 Thou, `with' Thy hand, nations hast dispossessed. And Thou dost plant them. Thou afflictest peoples, and sendest them away.ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
3 For, not by their sword Possessed they the land, And their arm gave not salvation to them, But Thy right hand, and Thine arm, And the light of Thy countenance, Because Thou hadst accepted them.ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
4 Thou `art' He, my king, O God, Command the deliverances of Jacob.ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
5 By Thee our adversaries we do push, By Thy name tread down our withstanders,ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ। ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ।
6 For, not in my bow do I trust, And my sword doth not save me.ਮੈਨੂੰ ਆਪਣੇ ਤੀਰਾਂ ਅਤੇ ਕਮਾਣ ਉੱਤੇ ਇਤਬਾਰ ਨਹੀਂ ਮੇਰੀ ਤਲਵਾਰ ਮੈਨੂੰ ਨਹੀਂ ਬਚਾ ਸੱਕਦੀ।
7 For Thou hast saved us from our adversaries, And those hating us Thou hast put to shame.ਹੇ ਪਰਮੇਸ਼ੁਰ ਤੁਸਾਂ ਸਾਨੂੰ ਮਿਸਰ ਕੋਲੋਂ ਬਚਾਇਆ ਤੁਸੀਂ ਸਾਡੇ ਦੁਸ਼ਮਣਾਂ ਨੂੰ ਸ਼ਰਮਸਾਰ ਕਰ ਦਿੱਤਾ ਸੀ।
8 In God we have boasted all the day, And Thy name to the age we thank. Selah.ਅਸੀਂ ਪਰਮੇਸ਼ੁਰ ਦੀ ਦਿਨ ਭਰ ਉਸਤਤਿ ਕੀਤੀ ਹੈ। ਅਤੇ ਅਸੀਂ ਤੁਹਾਡੇ ਨਾਮ ਦੀ ਸਦਾ-ਸਦਾ ਉਸਤਤਿ ਕਰਾਂਗੇ।
9 In anger Thou hast cast off and causest us to blush, And goest not forth with our hosts.ਪਰ, ਹੇ ਪਰਮੇਸ਼ੁਰ, ਤੁਸਾਂ ਸਾਨੂੰ ਛੱਡ ਦਿੱਤਾ ਅਤੇ ਸਾਨੂੰ ਸ਼ਰਮਸਾਰ ਕਰ ਦਿੱਤਾ। ਤੁਸੀਂ ਸਾਡੇ ਸੰਗ ਮੈਦਾਨੇ ਜੰਗ ਵਿੱਚ ਨਹੀਂ ਆਏ।
10 Thou causest us to turn backward from an adversary, And those hating us, Have spoiled for themselves.ਤੁਸਾਂ ਸਾਡੇ ਦੁਸ਼ਮਣਾਂ ਨੂੰ ਸਾਨੂੰ ਪਿੱਛਾਂਹ ਧੱਕਣ ਦਿੱਤਾ। ਸਾਡੇ ਦੁਸ਼ਮਣਾਂ ਨੇ ਸਾਡੀ ਦੌਲਤ ਲੈ ਲਈ।
11 Thou makest us food like sheep, And among nations Thou hast scattered us.ਤੁਸੀਂ ਸਾਨੂੰ ਭੇਡਾਂ ਵਾਂਗ ਰੋਟੀ ਦੀ ਤਰ੍ਹਾਂ ਦੇ ਦਿੱਤਾ। ਤੁਸੀਂ ਸਾਨੂੰ ਕੌਮਾਂ ਵਿੱਚ ਖਿਲਰਨ ਲਈ ਮਜਬੂਰ ਕੀਤਾ।
12 Thou sellest Thy people -- without wealth, And hast not become great by their price.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਨੂੰ ਬਿਨਾ ਮੁੱਲ ਤੋਂ ਵੇਚ ਦਿੱਤਾ ਸੀ।
13 Thou makest us a reproach to our neighbours, A scorn and a reproach to our surrounders.ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
14 Thou makest us a simile among nations, A shaking of the head among peoples.ਅਸੀਂ ਲੋਕਾਂ ਵੱਲੋਂ ਸੁਣਾਏ ਜਾਂਦੇ ਕਿਸੇ ਚੁਟਕਲੇ ਵਰਗੇ ਹਾਂ। ਬਿਨ ਕੌਮਾਂ ਦੇ ਲੋਕ ਵੀ ਸਾਡੇ ਉੱਤੇ ਹੱਸਦੇ ਹਨ ਅਤੇ ਸਿਰ ਹਿਲਾਉਂਦੇ ਹਨ।
15 All the day my confusion `is' before me, And the shame of my face hath covered me.ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਸਾਰਾ ਦਿਨ ਆਪਣੀ ਸ਼ਰਮਿੰਦਗੀ ਨੂੰ ਤੱਕਦਾ ਹਾਂ।
16 Because of the voice of a reproacher and reviler, Because of an enemy and a self-avenger.ਮੈਂ ਸ਼ਰਮ ਨਾਲ ਮੂੰਹ ਛੁਪਾਉਂਦਾ ਹਾਂ, ਉਨ੍ਹਾਂ ਮਖੌਲਾਂ ਅਤੇ ਚੋਭਾਂ ਤੋਂ ਜੋ ਮੇਰੇ ਦੁਸ਼ਮਣਾਂ ਵੱਲੋਂ ਮੇਰੇ ਉੱਤੇ ਲਾਈਆਂ ਜਾਂਦੀਆਂ ਹਨ। ਜੋ ਮੇਰੇ ਨਾਲ ਹਿਸਾਬ ਬਰਾਬਰ ਕਰਨਾ ਚਾਹੁੰਦੇ ਹਨ।
17 All this met us, and we did not forget Thee, Nor have we dealt falsely in Thy covenant.ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
18 We turn not backward our heart, Nor turn aside doth our step from Thy path.ਹੇ ਪਰਮੇਸ਼ੁਰ, ਅਸੀਂ ਤੁਹਾਨੂੰ ਪਿੱਠ ਨਹੀਂ ਦਿੱਤੀ ਹੈ ਅਸੀਂ ਤੁਹਾਡੀ ਅਗਵਾਈ ਨੂੰ ਨਹੀਂ ਛੱਡਿਆ ਹੈ।
19 But Thou hast smitten us in a place of dragons, And dost cover us over with death-shade.ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਸ ਥਾਵੇਂ ਕੁਚਲ ਦਿੱਤਾ ਹੈ ਜਿੱਥੇ ਗਿੱਦੜ ਰਹਿੰਦੇ ਹਨ। ਤੁਸੀਂ ਸਨੂੰ ਉਸ ਥਾਵੇਂ ਛੱਡ ਦਿੱਤਾ ਹੈ ਜੋ ਮੌਤ ਵਰਗੀ ਹਨੇਰੀ ਹੈ।
20 If we have forgotten the name of our God, And spread our hands to a strange God,ਕੀ ਅਸੀਂ ਸਾਡੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਸੀ। ਕੀ ਅਸਾਂ ਵਿਦੇਸ਼ੀ ਦੇਵਤਿਆਂ ਨੂੰ ਪ੍ਰਾਰਥਨਾ ਕੀਤੀ? ਨਹੀਂ?
21 Doth not God search out this? For He knoweth the secrets of the heart.ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।
22 Surely, for Thy sake we have been slain all the day, Reckoned as sheep of the slaughter.ਹੇ ਪਰਮੇਸ਼ੁਰ, ਹਰ ਰੋਜ਼ ਅਸੀਂ ਤੁਹਾਡੇ ਲਈ ਮਰਦੇ ਹਾਂ। ਅਸੀਂ ਉਨ੍ਹਾਂ ਭੇਡਾਂ ਵਰਗੇ ਸਾਂ ਜਿਨ੍ਹਾਂ ਨੂੰ ਮਾਰਨ ਵਾਸਤੇ ਲਿਜਾਇਆ ਜਾਣ ਵਾਲਾ ਹੁੰਦਾ ਹੈ।
23 Stir up -- why dost Thou sleep, O Lord? Awake, cast us not off for ever.ਉੱਠੋ, ਮੇਰੇ ਮਾਲਿਕ। ਤੁਸੀਂ ਕਿਉਂ ਸੌਂ ਰਹੇ ਹੋ? ਉੱਠ ਪਵੋ। ਸਾਨੂੰ ਸਦਾ ਲਈ ਛੱਡ ਕੇ ਨਾ ਜਾਵੋ।
24 Why Thy face hidest Thou? Thou forgettest our afflictions and our oppression,ਹੇ ਪਰਮੇਸ਼ੁਰ, ਤੁਸੀਂ ਸਾਡੇ ਕੋਲੋਂ ਕਿਉਂ ਲੁਕ ਗਏ ਹੋਂ? ਕੀ ਤੁਸੀਂ ਸਾਡੇ ਦੁੱਖਾਂ ਅਤੇ ਮੁਸੀਬਤਾਂ ਨੂੰ ਭੁੱਲ ਗਏ ਹੋ?
25 For bowed to the dust hath our soul, Cleaved to the earth hath our belly.ਸਾਨੂੰ ਖਾਕ ਅੰਦਰ ਧੱਕ ਦਿੱਤਾ ਹੈ। ਅਸੀਂ ਮੂਧੇ ਊਁਹ ਖਾਕ ਵਿੱਚ ਪਏ ਹਾਂ।
26 Arise, a help to us, And ransom us for thy kindness' sake.ਹੇ ਪਰਮੇਸ਼ੁਰ ਉੱਠੋ ਅਤੇ ਸਾਡੀ ਸਹਾਇਤਾ ਕਰੋ। ਸਾਨੂੰ ਆਪਣੇ ਸੱਚੇ ਪਿਆਰ ਸਦਕਾ ਬਚਾ ਲਵੋ।
Punjabi Bible