Psalm 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
Be still, | הַרְפּ֣וּ | harpû | hahr-POO |
and know | וּ֭דְעוּ | ûdĕʿû | OO-deh-oo |
that | כִּי | kî | kee |
I | אָנֹכִ֣י | ʾānōkî | ah-noh-HEE |
am God: | אֱלֹהִ֑ים | ʾĕlōhîm | ay-loh-HEEM |
exalted be will I | אָר֥וּם | ʾārûm | ah-ROOM |
among the heathen, | בַּ֝גּוֹיִ֗ם | baggôyim | BA-ɡoh-YEEM |
exalted be will I | אָר֥וּם | ʾārûm | ah-ROOM |
in the earth. | בָּאָֽרֶץ׃ | bāʾāreṣ | ba-AH-rets |
Cross Reference
Psalm 100:3
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।
Habakkuk 2:20
ਪਰ ਯਹੋਵਾਹ ਅਲਗ-ਬਲਗ ਹੈ। ਉਹ ਤਾਂ ਆਪਣੇ ਪਵਿੱਤਰ ਮੰਦਰ ਵਿੱਚ ਹੈ। ਇਸ ਲਈ ਸਾਰੀ ਦੁਨੀਆਂ ਉਸ ਅੱਗੇ ਚੁੱਪ ਰਹੇ।
Zechariah 2:13
ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।
Psalm 83:18
ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।
Isaiah 2:17
ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
Psalm 21:13
ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।
Ezekiel 38:23
ਫ਼ੇਰ ਮੈਂ ਦਿਖਾ ਦਿਆਂਗਾ ਕਿ ਮੈਂ ਕਿੰਨਾ ਮਹਾਨ ਹਾਂ। ਮੈਂ ਸਾਬਤ ਕਰ ਦਿਆਂਗਾ ਕਿ ਮੈਂ ਪਵਿੱਤਰ ਹਾਂ। ਬਹੁਤ ਸਾਰੀਆਂ ਕੌਮਾਂ ਮੈਨੂੰ ਅਜਿਹਾ ਕਰਦਿਆਂ ਦੇਖਣਗੀਆਂ ਉਹ ਸਿੱਖ ਲੈਣਗੇ ਕਿ ਮੈਂ ਕੌਣ ਹਾਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।”
Isaiah 2:11
ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।
Exodus 18:11
ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਤੋਂ ਮਹਾਨ ਹੈ। ਉਹ ਸੋਚਦੇ ਸਨ ਕਿ ਉਨ੍ਹਾਂ ਦਾ ਅਧਿਕਾਰ ਸੀ ਪਰ ਦੇਖੋ ਪਰਮੇਸ਼ੁਰ ਨੇ ਕੀ ਕੀਤਾ।”
Revelation 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
Psalm 57:5
ਹੇ ਪਰਮੇਸ਼ੁਰ, ਤੁਸੀਂ ਅਕਾਸ਼ ਨਾਲੋਂ ਉੱਚੇ ਹੋਂ। ਤੁਹਾਡੀ ਸ਼ਾਨ ਧਰਤੀ ਉੱਤੇ ਫ਼ੈਲੀ ਹੋਈ ਹੈ।
1 Chronicles 29:11
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।
Isaiah 5:16
ਯਹੋਵਾਹ, ਸਰਬ ਸ਼ਕਤੀਮਾਨ, ਨਿਰਪੱਖਤਾ ਨਾਲ ਨਿਆਂ ਕਰੇਗਾ, ਅਤੇ ਲੋਕ ਜਾਣ ਲੈਣਗੇ ਕਿ ਉਹ ਮਹਾਨ ਹੈ। ਪਵਿੱਤਰ ਪਰਮੇਸ਼ੁਰ ਉਹੀ ਗੱਲਾਂ ਕਰੇਗਾ ਜੋ ਸਹੀ ਹਨ, ਅਤੇ ਲੋਕ ਉਸਦਾ ਆਦਰ ਕਰਨਗੇ।
1 Samuel 17:46
ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
1 Kings 18:36
ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ।
2 Kings 19:12
ਉਨ੍ਹਾਂ ਦੇਸਾਂ ਦੇ ਦੇਵਤੇ ਵੀ ਆਪਣੇ ਰਾਜਾਂ ਤੇ ਆਪਣੇ ਲੋਕਾਂ ਨੂੰ ਨਾ ਬਚਾਅ ਸੱਕੇ। ਮੇਰੇ ਪੁਰਖਿਆਂ ਨੇ ਸਭ ਦਾ ਨਾਸ ਕਰ ਦਿੱਤਾ। ਉਨ੍ਹਾਂ ਨੇ ਗੋਜ਼ਾਨ ਅਤੇ ਹਾਰਾਨ, ਰਸ਼ਫ਼ ਅਤੇ ਅਦਨ ਦਿਆਂ ਪੁੱਤਰਾਂ ਨੂੰ ਜੋ ਤੱਲਾਸਾਰ ਵਿੱਚ ਸਨ, ਜਿਨ੍ਹਾਂ ਨੂੰ ਮੇਰੇ ਵੱਡੇਰਿਆਂ ਨੇ ਨਾਸ ਕੀਤਾ ਸੀ, ਛੁਡਾਇਆ ਸੀ?