Psalm 47 - YLT (Punjabi)

1 To the Overseer. -- By sons of Korah. A Psalm. All ye peoples, clap the hand, Shout to God with a voice of singing,ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।

2 For Jehovah Most High `is' fearful, A great king over all the earth.ਸਭ ਤੋਂ ਉੱਚਾ ਯਹੋਵਾਹ ਭਰਮ ਭਰਿਆ ਹੈ। ਉਹੀ ਸਾਰੀ ਧਰਤੀ ਦੇ ਪਾਤਸ਼ਾਹਾਂ ਦਾ ਪਾਤਸ਼ਾਹ ਹੈ।

3 He leadeth peoples under us, and nations under our feet.ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।

4 He doth choose for us our inheritance, The excellency of Jacob that He loves. Selah.ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।

5 God hath gone up with a shout, Jehovah with the sound of a trumpet.ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।

6 Praise God -- praise -- give praise to our king, praise.ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।

7 For king of all the earth `is' God, Give praise, O understanding one.ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।

8 God hath reigned over nations, God hath sat on His holy throne,ਪਰਮੇਸ਼ੁਰ ਆਪਣੇ ਪਵਿੱਤਰ ਤਖਤ ਉੱਤੇ ਬਿਰਾਜਮਾਨ ਹੈ। ਉਹ ਸਮੂਹ ਕੌਮਾਂ ਉੱਤੇ ਰਾਜ ਕਰਦਾ ਹੈ।

9 Nobles of peoples have been gathered, `With' the people of the God of Abraham, For to God `are' the shields of earth, Greatly hath He been exalted!ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।

Punjabi Bible