Psalm 50 - BBE (Punjabi)
1 <A Psalm. Of Asaph.> The God of gods, even the Lord, has sent out his voice, and the earth is full of fear; from the coming up of the sun to its going down.ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 From Zion, most beautiful of places, God has sent out his light.ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 Our God will come, and will not keep quiet; with fire burning before him, and storm-winds round him.ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 His voice will go out to the heavens and to the earth, for the judging of his people:ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 Let my saints come together to me; those who have made an agreement with me by offerings.ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 And let the heavens make clear his righteousness; for God himself is the judge. (Selah.)ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 Give ear, O my people, to my words; O Israel, I will be a witness against you; I am God, even your God.ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 I will not take up a cause against you because of your offerings, or because of your burned offerings, which are ever before me.ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 I will take no ox out of your house, or he-goats from your flocks;ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 For every beast of the woodland is mine, and the cattle on a thousand hills.ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 I see all the birds of the mountains, and the beasts of the field are mine.ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 If I had need of food, I would not give you word of it; for the earth is mine and all its wealth.ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 Am I to take the flesh of the ox for my food, or the blood of goats for my drink?ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 Make an offering of praise to God; keep the agreements which you have made with the Most High;ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 Let your voice come up to me in the day of trouble; I will be your saviour, so that you may give glory to me.ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 But to the sinner, God says, What are you doing, talking of my laws, or taking the words of my agreement in your mouth?ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, “ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 Seeing that you have no desire for my teaching, turning your back on my words.ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 When you saw a thief, you were in agreement with him, and you were joined with those who took other men's wives.ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ। ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 You have given your mouth to evil, your tongue to words of deceit.ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 You say evil of your brother; you make false statements against your mother's son.ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ, ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 These things have you done, and I said nothing; it seemed to you that I was such a one as yourself; but I will make a protest against you, and put them in order before your eyes.ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 Now keep this in mind, you who have no memory of God, for fear that you may be crushed under my hand, with no one to give you help:ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 Whoever makes an offering of praise gives glory to me; and to him who is upright in his ways I will make clear the salvation of God.ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
Punjabi Bible