Psalm 50 - YLT (Punjabi)
1 A Psalm of Asaph. The God of gods -- Jehovah -- hath spoken, And He calleth to the earth From the rising of the sun unto its going in.ਆਸਾਫ਼ ਦਾ ਇੱਕ ਗੀਤ। ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
2 From Zion, the perfection of beauty, God shone.ਸੀਯੋਨ ਤੋਂ ਚਮਕਦਾ ਹੋਇਆ ਪਰਮੇਸ਼ੁਰ ਪਰਮ ਸੁੰਦਰ ਹੈ।
3 Our God cometh, and is not silent, Fire before Him doth devour, And round about him it hath been very tempestuous.ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
4 He doth call unto the heavens from above, And unto the earth, to judge His people.ਸਾਡਾ ਪਰਮੇਸੁਰ ਧਰਤੀ ਅਤੇ ਅਕਾਸ਼ ਨੂੰ ਅਵਾਜ਼ ਦਿੰਦਾ ਹੈ ਕਿ ਜਦੋਂ ਉਹ ਆਪਣੇ ਲੋਕਾਂ ਬਾਰੇ ਨਿਆਂ ਕਰੇ ਉਹ ਗਵਾਹ ਹੋਣ।
5 Gather ye to Me My saints, Making covenant with Me over a sacrifice.ਪਰਮੇਸ਼ੁਰ ਆਖਦਾ ਹੈ, “ਤੁਸੀਂ ਸਭ ਜੋ ਮੇਰੇ ਵਫ਼ਾਦਾਰ ਹੋ, ਮੇਰੇ ਆਲੇ-ਦੁਆਲੇ ਇਕੱਠੇ ਹੋਵੋ। ਤੁਸੀਂ ਸਾਰੇ ਜਿਨ੍ਹਾਂ ਦਾ ਮੇਰੇ ਨਾਲ ਕਰਾਰ ਹੈ ਆਵੋ ਅਤੇ ਮੈਨੂੰ ਆਪਣੀਆਂ ਬਲੀਆਂ ਭੇਂਟ ਕਰੋ।”
6 And the heavens declare His righteousness, For God Himself `is' judge. Selah.ਪਰਮੇਸ਼ੁਰ ਨਿਰੰਕਾਰ ਹੈ, ਅਤੇ ਅਕਾਸ਼ ਉਸਦੀ ਨੇਕੀ ਬਾਰੇ ਦੱਸਦਾ ਹੈ।
7 Hear, O My people, and I speak, O Israel, and I testify against thee, God, thy God `am' I.ਪਰਮੇਸ਼ੁਰ ਆਖਦਾ ਹੈ, “ਮੇਰੇ ਲੋਕੋ, ਮੇਰੀ ਗੱਲ ਸੁਣੋ। ਇਸਰਾਏਲ ਦੇ ਲੋਕੋ, ਮੈਂ ਆਪਣਾ ਸਬੂਤ ਤੁਹਾਡੇ ਵਿਰੁੱਧ ਦਰਸਾਵਾਂਗਾ। ਮੈਂ ਪਰਮੇਸ਼ੁਰ ਹਾਂ, ਤੁਹਾਡਾ ਪਰਮੇਸ਼ੁਰ।
8 Not for thy sacrifices do I reprove thee, Yea, thy burnt-offerings `Are' before Me continually.ਮੈਂ ਤੁਹਾਡੀਆਂ ਬਲੀਆਂ ਬਾਰੇ ਸ਼ਿਕਵਾ ਨਹੀਂ ਕਰ ਰਿਹਾ। ਤੁਸੀਂ ਇਸਰਾਏਲ ਦੇ ਲੋਕ ਹਰ ਸਮੇਂ ਮੇਰੇ ਲਈ ਬਲੀ ਚੜ੍ਹਾਵੇ ਲੈ ਕੇ ਆਉਂਦੇ ਹੋ। ਤੁਸੀਂ ਇਹ ਮੈਨੂੰ ਹਰ ਰੋਜ਼ ਦਿੰਦੇ ਹੋ।
9 I take not from thy house a bullock, From thy folds he goats.ਮੈਂ ਤੁਹਾਡੇ ਘਰਾਂ ਵਿੱਚੋਂ ਬਲਦ ਨਹੀਂ ਲਵਾਂਗਾ। ਮੈਂ ਤੁਹਾਡੇ ਬਾੜਿਆਂ ਵਿੱਚੋਂ ਬੱਕਰੇ ਨਹੀਂ ਲਵਾਂਗਾ।
10 For Mine `is' every beast of the forest, The cattle on the hills of oxen.ਮੈਨੂੰ ਇਨ੍ਹਾਂ ਜਾਨਵਰਾਂ ਦੀ ਕੋਈ ਲੋੜ ਨਹੀਂ। ਮੈਂ ਪਹਿਲਾਂ ਹੀ ਜੰਗਲ ਦੇ ਸਾਰੇ ਜਾਨਵਰਾਂ ਦਾ ਮਾਲਕ ਹਾਂ। ਮੈਂ ਪਹਿਲਾਂ ਹੀ ਪਰਬਤਾਂ ਦੇ ਸਾਰੇ ਹਜ਼ਾਰਾਂ ਜਾਨਵਰਾਂ ਦਾ ਮਾਲਕ ਹਾਂ।
11 I have known every fowl of the mountains, And the wild beast of the field `is' with Me.ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
12 If I am hungry I tell not to thee, For Mine `is' the world and its fulness.ਮੈਂ ਭੁੱਖਾ ਨਹੀਂ ਹਾਂ। ਪਰ ਜੇ ਮੈਂ ਭੁੱਖਾਂ ਹੋਵਾਂ ਵੀ, ਮੈਂ ਤੁਹਾਡੇ ਪਾਸੋਂ ਭੋਜਨ ਨਹੀਂ ਮੰਗਾਂਗਾ। ਸਾਰੀ ਦੁਨੀਆ ਅਤੇ ਇਸਦੀ ਹਰ ਸ਼ੈਅ ਪਹਿਲਾਂ ਹੀ ਮੇਰੀ ਹੈ।
13 Do I eat the flesh of bulls, And drink the blood of he-goats?ਮੈਂ ਬਲਦਾਂ ਦਾ ਮਾਸ ਨਹੀਂ ਖਾਂਦਾ ਮੈਂ ਬੱਕਰੀਆਂ ਦਾ ਲਹੂ ਨਹੀਂ ਪੀਂਦਾ।”
14 Sacrifice to God confession, And complete to the Most High thy vows.ਇਸ ਲਈ ਹੋਰਨਾਂ ਉਪਾਸਨਾ ਕਰਨ ਵਾਲਿਆਂ ਨਾਲ ਸਾਂਝਾ ਕਰਨ ਲਈ ਆਪਣੇ ਧੰਨਵਾਦ ਦੇ ਚੜ੍ਹਾਵੇ ਲਿਆਵੋ। ਅਤੇ ਪਰਮੇਸ਼ੁਰ ਦੇ ਨਾਲ ਹੋਣ ਲਈ ਆਵੋ। ਤੁਸਾਂ ਸਭ ਤੋਂ ਉੱਚੇ ਪਰਮੇਸ਼ੁਰ ਨੂੰ ਵਾਅਦੇ ਦਿੱਤੇ ਸੀ। ਇਸ ਲਈ ਉਹ ਚੀਜ਼ਾਂ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ ਅਰਪਣ ਕਰੋ।
15 And call Me in a day of adversity, I deliver thee, and thou honourest Me.ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
16 And to the wicked hath God said: What to thee -- to recount My statutes? That thou liftest up My covenant on thy mouth?ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, “ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
17 Yea, thou hast hated instruction, And dost cast My words behind thee.ਇਸੇ ਲਈ, ਜਦੋਂ ਮੈਂ ਤੁਹਾਨੂੰ ਸਹੀ ਕਰਦਾ ਹਾਂ ਤੁਸੀਂ ਮੈਨੂੰ ਨਫ਼ਰਤ ਕਿਉਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਅਣਡਿਠ ਕਿਉਂ ਕਰਦੇ ਹੋਂ ਜੋ ਮੈਂ ਤੁਹਾਨੂੰ ਦੱਸਦਾ ਹਾਂ।
18 If thou hast seen a thief, Then thou art pleased with him, And with adulterers `is' thy portion.ਤੁਸੀਂ ਇੱਕ ਚੋਰ ਨੂੰ ਦੇਖਦੇ ਹੋਂ ਅਤੇ ਨੱਸੱਕੇ ਉਸ ਦੇ ਨਾਲ ਰਲ ਜਾਂਦੇ ਹੋ। ਅਤੇ ਤੁਸੀਂ ਵਿਭਚਾਰੀਆਂ ਦੇ ਨਾਲ ਸ਼ਾਮਿਲ ਹੋ ਜਾਂਦੇ ਹੋ।
19 Thy mouth thou hast sent forth with evil, And thy tongue joineth deceit together,ਤੁਸੀਂ ਲੋਕੀਂ ਮੰਦੀਆਂ ਗੱਲਾਂ ਆਖਦੇ ਹੋ ਅਤੇ ਝੂਠ ਬੋਲਦੇ ਹੋ।
20 Thou sittest, against thy brother thou speakest, Against a son of thy mother givest slander.ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ, ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 These thou didst, and I kept silent, Thou hast thought that I am like thee, I reprove thee, and set in array before thine eyes.ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
22 Understand this, I pray you, Ye who are forgetting God, Lest I tear, and there is no deliverer.ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ। ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ, ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ। ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ।
23 He who is sacrificing praise honoureth Me, As to him who maketh a way, I cause him to look on the salvation of God!ਜੇ ਕੋਈ ਬੰਦਾ ਧੰਨਵਾਦ ਦਾ ਚੜ੍ਹਾਵਾ ਪ੍ਰਦਾਨ ਕਰਦਾ ਹੈ ਤਾਂ ਉਹ ਮੇਰੇ ਲਈ ਆਦਰ ਦਰਸਾਉਂਦਾ ਹੈ। ਪਰ ਜੇ ਕੋਈ ਬੰਦਾ ਸਹੀ ਢੰਗ ਨਾਲ ਜਿਉਂਦਾ ਹੈ, ਤਾਂ ਮੈਂ ਉਸ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸਾਵਾਂਗਾ।”
Punjabi Bible