Psalm 53 - DBY (Punjabi)
1 {To the chief Musician. On Mahalath: an instruction. Of David.} The fool hath said in his heart, There is no God! They have corrupted themselves, and have done abominable iniquity: there is none that doeth good.ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ। ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
2 God looked down from the heavens upon the children of men, to see if there were any that did understand, that did seek God.ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
3 Every one of them is gone back, they are together become corrupt: there is none that doeth good, not even one.ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ। ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ। ਕੋਈ ਨਹੀਂ, ਇੱਕ ਬੰਦਾ ਵੀ ਨਹੀਂ।
4 Have the workers of iniquity no knowledge, eating up my people [as] they eat bread? they call not upon God.ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”
5 There were they in great fear, where no fear was; for God scattereth the bones of him that encampeth against thee. Thou hast put [them] to shame, for God hath despised them.ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
6 Oh that the salvation of Israel were come out of Zion! When God turneth again the captivity of his people, Jacob shall be glad, Israel shall rejoice.ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।
Punjabi Bible