Psalm 56 - BBE (Punjabi)

1 <To the chief music-maker; put to Jonath elem rehokim. Of David. Michtam. When the Philistines took him in Gath.> Have mercy on me, O God, for man is attempting my destruction; every day he makes cruel attacks against me.ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।

2 My haters are ever ready to put an end to me; great numbers are lifting themselves up against me.ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।

3 In the time of my fear, I will have faith in you.ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।

4 In God will I give praise to his word; in God have I put my hope; I will have no fear of what flesh may do to me.ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

5 Every day they make wrong use of my words; all their thoughts are against me for evil.ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।

6 They come together, they are waiting in secret places, they take note of my steps, they are waiting for my soul.ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।

7 By evil-doing they will not get free from punishment. In wrath, O God, let the peoples be made low.ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।

8 You have seen my wanderings; put the drops from my eyes into your bottle; are they not in your record?ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।

9 When I send up my cry to you, my haters will be turned back; I am certain of this, for God is with me.ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।

10 In God will I give praise to his word; in the Lord will I give praise to his word.ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।

11 In God have I put my hope, I will have no fear of what man may do to me.ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।

12 I keep the memory of my debt to you, O God; I will give you the offerings of praise.ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।

13 Because you have taken my soul from the power of death; and kept my feet from falling, so that I may be walking before God in the light of life.ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।

Punjabi Bible