Psalm 56 - YLT (Punjabi)
1 To the Overseer. -- `On the Dumb Dove far off.' -- A secret treasure of David, in the Philistines' taking hold of him in Gath. Favour me, O God, for man swallowed me up, All the day fighting he oppresseth me,ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।
2 Mine enemies have swallowed up all the day, For many `are' fighting against me, O most High,ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
3 The day I am afraid I am confident toward Thee.ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।
4 In God I praise His word, in God I have trusted, I fear not what flesh doth to me.ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
5 All the day they wrest my words, Concerning me all their thoughts `are' for evil,ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।
6 They assemble, they hide, they watch my heels, When they have expected my soul.ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।
7 By iniquity they escape, In anger the peoples put down, O God.ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।
8 My wandering Thou hast counted, Thou -- place Thou my tear in Thy bottle, Are they not in Thy book?ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
9 Then turn back do mine enemies in the day I call. This I have known, that God `is' for me.ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।
10 In God I praise the word, In Jehovah I praise the word.ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।
11 In God I trusted, I fear not what man doth to me,ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।
12 On me, O God, `are' Thy vows, I repay thank-offerings to Thee.ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।
13 For Thou hast delivered my soul from death, Dost Thou not my feet from falling? To walk habitually before God in the light of the living!ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।
Punjabi Bible