Psalm 6 - DBY (Punjabi)

1 {To the chief Musician. On stringed instruments, upon Sheminith. A Psalm of David.} Jehovah, rebuke me not in thine anger, and chasten me not in thy hot displeasure.ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।

2 Be gracious unto me, Jehovah, for I am withered; Jehovah, heal me, for my bones tremble.ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।

3 And my soul trembleth exceedingly: and thou, Jehovah, till how long?ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?

4 Return, Jehovah, free my soul; save me for thy loving-kindness' sake.ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।

5 For in death there is no remembrance of thee; in Sheol who shall give thanks unto thee?ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।

6 I am wearied with my groaning; all the night make I my bed to swim; I dissolve my couch with my tears.ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।

7 Mine eye wasteth away through grief; it hath grown old because of all mine oppressors.ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।

8 Depart from me, all ye workers of iniquity; for Jehovah hath heard the voice of my weeping.ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।

9 Jehovah hath heard my supplication; Jehovah receiveth my prayer.ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।

10 All mine enemies shall be ashamed and tremble exceedingly; they will turn, they will be ashamed suddenly.ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।

Punjabi Bible