Psalm 65 - DBY (Punjabi)

1 {To the chief Musician. A Psalm of David: a Song.} Praise waiteth for thee in silence, O God, in Zion; and unto thee shall the vow be performed.ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।

2 O thou that hearest prayer, unto thee shall all flesh come.ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।

3 Iniquities have prevailed against me: our transgressions, thou wilt forgive them.ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।

4 Blessed is he whom thou choosest and causest to approach: he shall dwell in thy courts. We shall be satisfied with the goodness of thy house, of thy holy temple.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।

5 By terrible things in righteousness wilt thou answer us, O God of our salvation, thou confidence of all the ends of the earth, and of the distant regions of the sea. ...ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।

6 Who by his strength established the mountains, being girded with power;ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।

7 Who stilleth the raging of the seas, the raging of their waves, and the tumult of the peoples.ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।

8 And they that dwell in the uttermost parts are afraid at thy tokens; thou makest the outgoings of the morning and evening to rejoice.ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।

9 Thou hast visited the earth, thou hast watered it; thou greatly enrichest it: the river of God is full of water; thou providest their corn, when thou hast so prepared it:ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।

10 Thou dost satiate its furrows, thou smoothest its clods, thou makest it soft with showers; thou blessest the springing thereof.ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।

11 Thou crownest the year with thy goodness, and thy paths drop fatness:ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।

12 They drop upon the pastures of the wilderness, and the hills are girded with gladness.ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।

13 The meadows are clothed with flocks, and the valleys are covered over with corn; they shout for joy, yea, they sing.ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।

Punjabi Bible