Psalm 65 - KJV (Punjabi)

1 Praise waiteth for thee, O God, in Sion: and unto thee shall the vow be performed.ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।

2 O thou that hearest prayer, unto thee shall all flesh come.ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।

3 Iniquities prevail against me: as for our transgressions, thou shalt purge them away.ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।

4 Blessed is the man whom thou choosest, and causest to approach unto thee, that he may dwell in thy courts: we shall be satisfied with the goodness of thy house, even of thy holy temple.ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।

5 By terrible things in righteousness wilt thou answer us, O God of our salvation; who art the confidence of all the ends of the earth, and of them that are afar off upon the sea:ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।

6 Which by his strength setteth fast the mountains; being girded with power:ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।

7 Which stilleth the noise of the seas, the noise of their waves, and the tumult of the people.ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।

8 They also that dwell in the uttermost parts are afraid at thy tokens: thou makest the outgoings of the morning and evening to rejoice.ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।

9 Thou visitest the earth, and waterest it: thou greatly enrichest it with the river of God, which is full of water: thou preparest them corn, when thou hast so provided for it.ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।

10 Thou waterest the ridges thereof abundantly: thou settlest the furrows thereof: thou makest it soft with showers: thou blessest the springing thereof.ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।

11 Thou crownest the year with thy goodness; and thy paths drop fatness.ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।

12 They drop upon the pastures of the wilderness: and the little hills rejoice on every side.ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।

13 The pastures are clothed with flocks; the valleys also are covered over with corn; they shout for joy, they also sing.ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।

Punjabi Bible