Psalm 71:5
ਮੇਰੇ ਮਾਲਕ, ਤੁਸੀਂ ਮੇਰੀ ਆਸ ਹੋਂ। ਮੈਂ ਤੁਹਾਡੇ ਉੱਪਰ ਉਦੋਂ ਤੋਂ ਵਿਸ਼ਵਾਸ ਕੀਤਾ ਹੈ ਜਦੋਂ ਹਾਲੇ ਮੈਂ ਨੌਜਵਾਨ ਸਾਂ।
Psalm 71:5 in Other Translations
King James Version (KJV)
For thou art my hope, O Lord GOD: thou art my trust from my youth.
American Standard Version (ASV)
For thou art my hope, O Lord Jehovah: `Thou art' my trust from my youth.
Bible in Basic English (BBE)
For you are my hope, O Lord God; I have had faith in you from the time when I was young.
Darby English Bible (DBY)
For thou art my hope, O Lord Jehovah, my confidence from my youth.
Webster's Bible (WBT)
For thou art my hope, O Lord GOD: thou art my trust from my youth.
World English Bible (WEB)
For you are my hope, Lord Yahweh; My confidence from my youth.
Young's Literal Translation (YLT)
For Thou `art' my hope, O Lord Jehovah, My trust from my youth.
| For | כִּֽי | kî | kee |
| thou | אַתָּ֥ה | ʾattâ | ah-TA |
| art my hope, | תִקְוָתִ֑י | tiqwātî | teek-va-TEE |
| O Lord | אֲדֹנָ֥י | ʾădōnāy | uh-doh-NAI |
| God: | יְ֝הוִ֗ה | yĕhwi | YEH-VEE |
| thou art my trust | מִבְטַחִ֥י | mibṭaḥî | meev-ta-HEE |
| from my youth. | מִנְּעוּרָֽי׃ | minnĕʿûrāy | mee-neh-oo-RAI |
Cross Reference
Jeremiah 17:13
ਹੇ ਯਹੋਵਾਹ, ਤੂੰ ਇਸਰਾਏਲ ਦੀ ਉਮੀਦ ਹੈਂ। ਜੋ ਬੰਦਾ ਤੈਨੂੰ ਛੱਡ ਦਿੰਦਾ ਹੈ, ਬਹੁਤ ਸ਼ਰਮਸਾਰ ਹੋ ਜਾਂਦਾ ਹੈ। ਹੇ ਯਹੋਵਾਹ, ਤੂੰ ਪਾਣੀ ਦੇ ਚਸ਼ਮੇ ਵਰਗਾ ਜੀਵਂਤ ਹੈਂ। ਜੇ ਕੋਈ ਬੰਦਾ ਯਹੋਵਾਹ ਦੇ ਰਾਹ ਨੂੰ ਛੱਡ ਦਿੰਦਾ ਹੈ, ਤਾਂ ਉਸ ਦਾ ਜੀਵਨ ਬਹੁਤ ਥੋੜਾ ਹੋਵੇਗਾ।
Jeremiah 17:7
“ਪਰ ਜਿਹੜਾ ਖੁਦਦਾਰ ਬੰਦਾ ਯਹੋਵਾਹ ਵਿੱਚ ਭਰੋਸਾ ਰੱਖਦਾ ਧੰਨ ਹੈ। ਕਿਉਂ ਕਿ ਯਹੋਵਾਹ ਉਸ ਨੂੰ ਦਰਸਾ ਦੇਵੇਗਾ ਕਿ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Jeremiah 17:17
ਯਹੋਵਾਹ ਜੀ, ਮੈਨੂੰ ਬਰਬਾਦ ਨਾ ਕਰੋ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੁਹਾਡੇ ਉੱਤੇ ਨਿਰਭਰ ਕਰਦਾ ਹਾਂ।
Psalm 71:17
ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿੱਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ।
Psalm 39:7
ਇਸੇ ਲਈ, ਮੇਰੇ ਮਾਲਕ, ਮੇਰੇ ਕੋਲ ਕੀ ਆਸ ਹੈ? ਤੁਸੀਂ ਹੀ ਮੇਰੀ ਆਸ ਹੋ।
1 Samuel 17:45
ਦਾਊਦ ਨੇ ਉਸ ਫ਼ਲਿਸਤੀ ਨੂੰ ਕਿਹਾ, “ਤੂੰ ਤਾ ਤਲਵਾਰ, ਢਾਲ ਅਤੇ ਬਰਛਾ ਲੈ ਕੇ ਮੇਰੇ ਵੱਲ ਆਉਂਦਾ ਹੈਂ। ਪਰ ਮੈਂ ਸਰਬ-ਸ਼ਕਤੀਮਾਨ ਯਹੋਵਾਹ, ਇਸਰਾਏਲ ਦੀ ਸੈਨਾ ਦੇ ਪਰਮੇਸ਼ੁਰ ਦੇ ਨਾਮ ਉੱਤੇ ਆ ਰਿਹਾ ਹਾਂ, ਜਿਸ ਬਾਰੇ ਤੂੰ ਮੰਦਾ ਬੋਲਿਆ ਹੈ। ਜਿਸ ਬਾਰੇ ਤੂੰ ਇੰਨਾ ਮੰਦਾ ਆਖਿਆ ਹੈ।
2 Timothy 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
Romans 15:13
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।
Luke 2:40
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।
Jeremiah 50:7
ਜਿਸ ਨੇ ਵੀ ਮੇਰੇ ਬੰਦਿਆਂ ਨੂੰ ਲੱਭਿਆ, ਉੱਨ੍ਹਾਂ ਨੂੰ ਜ਼ਖਮੀ ਕੀਤਾ। ਅਤੇ ਉਨ੍ਹਾਂ ਦੁਸ਼ਮਣਾਂ ਨੇ ਆਖਿਆ, ‘ਅਸੀਂ ਕੁਝ ਵੀ ਗ਼ਲਤ ਨਹੀਂ ਕੀਤਾ। ਉਨ੍ਹਾਂ ਲੋਕਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਯਹੋਵਾਹ ਹੀ ਉਨ੍ਹਾਂ ਦਾ ਸੱਚਾ ਟਿਕਾਣਾ ਸੀ। ਯਹੋਵਾਹ ਹੀ ਉਹ ਪਰਮੇਸ਼ੁਰ ਸੀ ਜਿਸ ਵਿੱਚ ਉਨ੍ਹਾਂ ਦੇ ਪੁਰਖਿਆਂ ਨੇ ਭਰੋਸਾ ਕੀਤਾ ਸੀ।’
Jeremiah 14:8
ਹੇ ਪਰਮੇਸ਼ੁਰ, ਤੁਸੀਂ ਇਸਰਾਏਲ ਲਈ ਉਮੀਦ ਹੋ! ਤੁਸੀਂ ਇਸਰਾਏਲ ਨੂੰ ਮੁਸੀਬਤਾਂ ਵੇਲੇ ਬਚਾਉਂਦੇ ਹੋ। ਪਰ ਹੁਣ ਇਉਂ ਲੱਗਦਾ ਹੈ ਜਿਵੇਂ ਤੁਸੀਂ ਇਸ ਧਰਤੀ ਲਈ ਅਜਨਬੀ ਹੋ। ਇੰਝ ਜਾਪਦਾ ਹੈ ਜਿਵੇਂ ਤੁਸੀਂ ਰਾਤ ਕੱਟਣ ਵਾਲੇ ਇੱਕ ਮੁਸਾਫ਼ਿਰ ਹੋਵੋਁ।
Ecclesiastes 12:1
ਬਿਰਧ ਉਮਰ ਦੀਆਂ ਸਮੱਸਿਆਵਾਂ ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
Psalm 119:166
ਯਹੋਵਾਹ, ਮੈਂ ਤੁਹਾਡੇ ਵੱਲੋਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਤੁਹਾਡੇ ਆਦੇਸ਼ ਮੰਨੇ ਸਨ।
Psalm 119:81
ਕਾਫ਼ ਤੁਹਾਡੇ ਇੰਤਜ਼ਾਰ ਵਿੱਚ ਮੈਂ ਮਰਨ ਕੰਢੇ ਹਾਂ ਕਿ ਤੁਸੀਂ ਮੈਨੂੰ ਬਚਾਉ। ਪਰ ਹੇ ਯਹੋਵਾਹ ਮੈਂ ਤੁਹਾਡੇ ਬਚਨਾਂ ਵਿੱਚ ਯਕੀਨ ਰੱਖਦਾ ਹਾਂ।
Psalm 42:11
ਮੈਂ ਇੰਨਾ ਉਦਾਸ ਕਿਉਂ ਹੋਵਾਂ? ਮੈਨੂੰ ਇੰਨਾ ਪਰੇਸ਼ਾਨ ਕਿਉਂ ਹੋਣਾ ਚਾਹੀਦਾ ਹੈ? ਮੈਨੂੰ ਪਰਮੇਸ਼ੁਰ ਦੀ ਸਹਾਇਤਾ ਲਈ ਉਡੀਕਣਾ ਚਾਹੀਦਾ ਹੈ। ਅਜੇ ਮੈਨੂੰ ਉਸਦੀ ਉਸਤਤਿ ਕਰਨ ਦਾ ਮੌਕਾ ਮਿਲੇਗਾ। ਉਹ ਮੈਨੂੰ ਬਚਾ ਲਵੇਗਾ।
Psalm 22:9
ਹੇ ਪਰਮੇਸ਼ੁਰ, ਸੱਚ ਤਾਂ ਇਹ ਹੈ ਕਿ ਤੁਸੀਂ ਹੀ ਹੋ ਜਿਸ ਉੱਪਰ ਮੈਂ ਨਿਰਭਰ ਹਾਂ। ਤੁਸੀਂ ਹੀ ਉਸ ਦਿਨ ਤੋਂ ਮੇਰਾ ਧਿਆਨ ਰੱਖਿਆ ਹੈ ਜਦੋਂ ਮੈਂ ਜਨਮਿਆ ਸਾਂ। ਤੁਸੀਂ ਹੀ ਮੈਨੂੰ ਉਦੋਂ ਹੌਂਸਲਾ ਤੇ ਸੁਕੂਨ ਦਿੱਤਾ, ਜਦੋਂ ਮੈਂ ਹਾਲੇ ਦੁੱਧ ਚੁੰਘਦਾ ਬੱਚਾ ਸਾਂ।
Psalm 13:5
ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।
1 Samuel 17:33
ਸ਼ਾਊਲ ਨੇ ਜਵਾਬ ਦਿੱਤਾ, “ਤੂੰ ਬਾਹਰ ਜਾਕੇ ਇਸ ਫ਼ਲਿਸਤੀ ਨਾਲ ਨਹੀਂ ਲੜ ਸੱਕਦਾ, ਤੂੰ ਤਾਂ ਸਿਪਾਹੀ ਵੀ ਨਹੀਂ ਅਤੇ ਇਹ ਗੋਲਿਆਥ ਤਾਂ ਬਚਪਨ ਤੋਂ ਲੜਾਈਆਂ ਲੜਦਾ ਆ ਰਿਹਾ ਹੈ।”
1 Samuel 16:13
ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।