Psalm 74 - WEB (Punjabi)

1 > God, why have you rejected us forever? Why does your anger smolder against the sheep of your pasture?ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?

2 Remember your congregation, which you purchased of old, Which you have redeemed to be the tribe of your inheritance; Mount Zion, in which you have lived.ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।

3 Lift up your feet to the perpetual ruins, All the evil that the enemy has done in the sanctuary.ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।

4 Your adversaries have roared in the midst of your assembly. They have set up their standards as signs.ਵੈਰੀਆਂ ਨੇ ਮੰਦਰ ਵਿੱਚ ਜੰਗਜੂ ਨਾਹਰੇ ਲਾਏ ਸਨ। ਉਨ੍ਹਾਂ ਨੇ ਇਹ ਦਰਸਾਉਣ ਲਈ ਮੰਦਰ ਉੱਤੇ ਝੰਡੇ ਗਡ ਦਿੱਤੇ ਸੀ ਕਿ ਉਨ੍ਹਾਂ ਨੇ ਜੰਗ ਜਿੱਤ ਲਈ ਸੀ।

5 They behaved like men wielding axes, Cutting through a thicket of trees.ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵੱਢਦੇ ਹਨ।

6 Now all its carved work They break down with hatchet and hammers.ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸੱਜਿਤ ਦਰਾਂ ਨੂੰ ਬਰਬਾਦ ਕਰਨ ਲਈ ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ।

7 They have burned your sanctuary to the ground. They have profaned the dwelling-place of your Name.ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁੱਟਿਆ। ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ। ਪਰ ਉਨ੍ਹਾਂ ਨੇ ਇਸ ਨੂੰ ਢਹਿ-ਢੇਰੀ ਕਰ ਦਿੱਤਾ।

8 They said in their heart, "We will crush them completely." They have burned up all the places in the land where God was worshiped.ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ।

9 We see no miraculous signs. There is no longer any prophet, Neither is there among us anyone who knows how long.ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ। ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ। ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ।

10 How long, God, shall the adversary reproach? Shall the enemy blaspheme your name forever?ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?

11 Why do you draw back your hand, even your right hand? Take it out of your pocket and consume them!ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।

12 Yet God is my King of old, Working salvation in the midst of the earth.ਹੇ ਪਰਮੇਸ਼ੁਰ, ਲੰਬੇ ਸਮੇਂ ਤੋਂ ਤੁਸੀਂ ਸਾਡੇ ਪਾਤਸ਼ਾਹ ਰਹੇ ਹੋ। ਇਸ ਦੇਸ਼ ਅੰਦਰ ਤੁਸੀਂ ਸਾਡੀਆਂ ਬਹੁਤ ਲੜਾਈਆਂ ਜਿੱਤਣ ਵਿੱਚ ਸਹਾਈ ਹੋਏ ਹੋਂ।

13 You divided the sea by your strength. You broke the heads of the sea monsters in the waters.ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।

14 You broke the heads of Leviathan in pieces. You gave him as food to people and desert creatures.ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ। ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ।

15 You opened up spring and stream. You dried up mighty rivers.ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।

16 The day is yours, the night is also yours. You have prepared the light and the sun.ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।

17 You have set all the boundaries of the earth. You have made summer and winter.ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ। ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ।

18 Remember this, that the enemy has mocked you, Yahweh. Foolish people have blasphemed your name.ਹੇ ਪਰਮੇਸ਼ੁਰ, ਇਨ੍ਹਾਂ ਗੱਲਾਂ ਨੂੰ ਯਾਦ ਕਰੋ। ਯਾਦ ਕਰੋ ਕਿ ਵੈਰੀਆਂ ਨੇ ਤੁਹਾਡੇ ਉੱਤੇ ਬੇਪਰਤੀਤੀ ਕੀਤੀ ਸੀ। ਉਹ ਮੂਰਖ ਲੋਕ ਤੁਹਾਡੇ ਨਾਮ ਨੂੰ ਨਫ਼ਰਤ ਕਰਦੇ ਹਨ।

19 Don't deliver the soul of your dove to wild beasts. Don't forget the life of your poor forever.ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ। ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ।

20 Honor your covenant, For haunts of violence fill the dark places of the earth.ਸਾਡੇ ਕਰਾਰ ਨੂੰ ਯਾਦ ਰੱਖ! ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ।

21 Don't let the oppressed return ashamed. Let the poor and needy praise your name.ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਨੂੰ ਹੋਰ ਵੱਧੇਰੇ ਸੱਟ ਨਾ ਖਾਣ ਦਿਉ। ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ।

22 Arise, God! Plead your own cause. Remember how the foolish man mocks you all day.ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।

23 Don't forget the voice of your adversaries. The tumult of those who rise up against you ascends continually.ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ। ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।

Punjabi Bible