Psalm 78:59
ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।
When God | שָׁמַ֣ע | šāmaʿ | sha-MA |
heard | אֱ֭לֹהִים | ʾĕlōhîm | A-loh-heem |
wroth, was he this, | וַֽיִּתְעַבָּ֑ר | wayyitʿabbār | va-yeet-ah-BAHR |
and greatly | וַיִּמְאַ֥ס | wayyimʾas | va-yeem-AS |
abhorred | מְ֝אֹ֗ד | mĕʾōd | MEH-ODE |
Israel: | בְּיִשְׂרָאֵֽל׃ | bĕyiśrāʾēl | beh-yees-ra-ALE |
Cross Reference
Psalm 106:40
ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।
Genesis 18:20
ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ।
Leviticus 20:23
ਉਨ੍ਹਾਂ ਲੋਕਾਂ ਦੇ ਨੇਮਾਂ ਅਤੇ ਰੀਤਾਂ ਤੇ ਨਾ ਚੱਲੋ ਜਿਨ੍ਹਾਂ ਨੂੰ ਮੈਂ ਉਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹਾਂ। ਕਿਉਂਕਿ ਉਨ੍ਹਾਂ ਲੋਕਾਂ ਨੇ ਇਹ ਸਾਰੇ ਪਾਪ ਕੀਤੇ ਅਤੇ ਮੈਂ ਉਨ੍ਹਾਂ ਨੂੰ ਘ੍ਰਿਣਾ ਕਰਦਾ ਹਾਂ। ਇਸ ਲਈ ਉਸ ਤਰ੍ਹਾਂ ਨਹੀਂ ਜਿਉਣਾ ਜਿਵੇਂ ਉਹ ਲੋਕ ਰਹਿੰਦੇ ਸਨ।
Leviticus 26:44
ਪਰ ਉਨ੍ਹਾਂ ਨੇ ਇਹ ਸਭ ਕਰਨ ਤੋਂ ਬਾਦ ਵੀ, ਜਦੋਂ ਉਹ ਆਪਣੇ ਦੁਸ਼ਮਣ ਦੀ ਧਰਤੀ ਵਿੱਚ ਹੋਣਗੇ, ਮੈਂ ਉਨ੍ਹਾਂ ਨੂੰ ਨਾਮਂਜ਼ੂਰ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ ਨਫ਼ਰਤ ਨਹੀਂ ਕਰਾਂਗਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰਾਂਗਾ। ਮੈਂ ਉਨ੍ਹਾਂ ਨਾਲ ਆਪਣਾ ਇਕਰਾਰਨਾਮਾ ਨਹੀਂ ਤੋੜਾਂਗਾ। ਕਿਉਂਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
Deuteronomy 32:19
“ਯਹੋਵਾਹ ਨੇ ਇਹ ਸਭ ਕੁਝ ਦੇਖਿਆ ਅਤੇ ਬਹੁਤ ਗੁੱਸੇ ਹੋ ਗਿਆ। ਉਸ ਦੇ ਧੀਆਂ ਪੁੱਤਰਾਂ ਨੇ ਉਸ ਨੂੰ ਕਰੋਧਵਾਨ ਕਰ ਦਿੱਤਾ ਸੀ।
Psalm 11:4
ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
Psalm 14:2
ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।
Lamentations 2:7
ਯਹੋਵਾਹ ਨੇ ਆਪਣੀ ਜਗਵੇਦੀ ਨੂੰ ਨਾਮਂਜ਼ੂਰ ਕਰ ਦਿੱਤਾ। ਉਸ ਨੇ ਆਪਣੀ ਉਪਾਸਨਾ ਦੇ ਪਵਿੱਤਰ ਸਥਾਨ ਨੂੰ ਤਿਆਗ ਦਿੱਤਾ। ਉਸ ਨੇ ਦੁਸ਼ਮਣਾਂ ਨੂੰ ਯਰੂਸ਼ਲਮ ਦੀਆਂ ਕੰਧਾਂ ਅਤੇ ਮਹਿਲ ਮਾੜੀਆਂ ਢਾਹੁਣ ਦਿੱਤੀਆਂ। ਦੁਸ਼ਮਣ ਨੇ ਯਹੋਵਾਹ ਦੇ ਮੰਦਰ ਵਿੱਚ, ਖੁਸ਼ੀ ਦੇ ਨਾਅਰੇ ਮਾਰੇ। ਉਨ੍ਹਾਂ ਨੇ ਛੁੱਟੀ ਦੇ ਦਿਨ ਵਰਗਾ ਸ਼ੋਰ ਮਚਾਇਆ।
Zechariah 11:8
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।