Psalm 83 - KJV (Punjabi)
1 Keep not thou silence, O God: hold not thy peace, and be not still, O God.ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।
2 For, lo, thine enemies make a tumult: and they that hate thee have lifted up the head.ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।
3 They have taken crafty counsel against thy people, and consulted against thy hidden ones.ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।
4 They have said, Come, and let us cut them off from being a nation; that the name of Israel may be no more in remembrance.ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”
5 For they have consulted together with one consent: they are confederate against thee:ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।
6 The tabernacles of Edom, and the Ishmaelites; of Moab, and the Hagarenes;ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।
7 Gebal, and Ammon, and Amalek; the Philistines with the inhabitants of Tyre;
8 Assur also is joined with them: they have holpen the children of Lot. Selah.ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।
9 Do unto them as unto the Midianites; as to Sisera, as to Jabin, at the brook of Kison:ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।
10 Which perished at Endor: they became as dung for the earth.ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।
11 Make their nobles like Oreb, and like Zeeb: yea, all their princes as Zebah, and as Zalmunna:ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।
12 Who said, Let us take to ourselves the houses of God in possession.ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।
13 O my God, make them like a wheel; as the stubble before the wind.ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।
14 As the fire burneth a wood, and as the flame setteth the mountains on fire;ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।
15 So persecute them with thy tempest, and make them afraid with thy storm.ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।
16 Fill their faces with shame; that they may seek thy name, O LORD.ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।
17 Let them be confounded and troubled for ever; yea, let them be put to shame, and perish:ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।
18 That men may know that thou, whose name alone is JEHOVAH, art the most high over all the earth.ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।
Punjabi Bible