Psalm 83 - YLT (Punjabi)

1 A Song, -- A Psalm of Asaph. O God, let there be no silence to Thee, Be not silent, nor be quiet, O God.ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।

2 For, lo, Thine enemies do roar, And those hating Thee have lifted up the head,ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।

3 Against Thy people they take crafty counsel, And consult against Thy hidden ones.ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।

4 They have said, `Come, And we cut them off from `being' a nation, And the name of Israel is not remembered any more.'ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”

5 For they consulted in heart together, Against Thee a covenant they make,ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।

6 Tents of Edom, and Ishmaelites, Moab, and the Hagarenes,ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।

7 Gebal, and Ammon, and Amalek, Philistia with inhabitants of Tyre,

8 Asshur also is joined with them, They have been an arm to sons of Lot. Selah.ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।

9 Do to them as `to' Midian, As `to' Sisera, as `to' Jabin, at the stream Kishon.ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।

10 They were destroyed at Endor, They were dung for the ground!ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।

11 Make their nobles as Oreb and as Zeeb, And as Zebah and Zalmunna all their princes,ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।

12 Who have said, `Let us occupy for ourselves The comely places of God.'ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।

13 O my God, make them as a rolling thing, As stubble before wind.ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।

14 As a fire doth burn a forest, And as a flame setteth hills on fire,ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।

15 So dost Thou pursue them with Thy whirlwind, And with Thy hurricane troublest them.ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।

16 Fill their faces `with' shame, And they seek Thy name, O Jehovah.ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।

17 They are ashamed and troubled for ever, Yea, they are confounded and lost.ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।

18 And they know that Thou -- (Thy name `is' Jehovah -- by Thyself,) `Art' the Most High over all the earth!ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।

Punjabi Bible